518 ਗ੍ਰਾਮ ਅਫੀਮ ਸਮੇਤ ਇੱਕ ਪੁਲਿਸ ਮੁਲਾਜ਼ਮ ਤੇ ਦੋ ਹੋਰ ਕਾਬੂ
ਖਾਲੜਾ, 20 ਅਕਤੂਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਬਾਸਰਕੇ ਵਿਖੇ ਪੰਜਾਬ ਪੁਲਿਸ ਤੇ ਬੀ. ਐਸ.
ਖਾਲੜਾ, 20 ਅਕਤੂਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਬਾਸਰਕੇ ਵਿਖੇ ਪੰਜਾਬ ਪੁਲਿਸ ਤੇ ਬੀ.ਐਸ.ਐਫ. ਵਲੋਂ ਕੀਤੀ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ 518 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਇਕ ਵਿਅਕਤੀ ਪੁਲਿਸ ਮੁਲਾਜ਼ਮ ਹੈ। ਪਿੰਡ ਬਾਸਰਕੇ ਵਿਖੇ ਨਾਕਾਬੰਦੀ ਦੌਰਾਨ ਇੱਕ ਬਲੈਰੋ ਗੱਡੀ ਨੰਬਰ ਪੀਬੀ02 ਐਫ 0047 ਨੂੰ ਜਦੋਂ ਸ਼ੱਕ ਦੀ ਅਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚ ਬੈਠੇ ਅਮਰਜੀਤ ਸਿੰਘ ਪੁੱਤਰ ਇੱਕਬਾਲ ਸਿੰਘ ਵਾਸੀ ਤਲਵੰਡੀ ਭਾਈ ਜੋ ਪੰਜਾਬ ਪੁਲਿਸ ਵਿਚ ਮੁਲਾਜ਼ਿਮ ਹੈ ਤੇ ਕੁਲਦੀਪ ਸਿੰਘ ਪੁੱਤਰ ਭਾਗ ਸਿੰਘ ਵਾਸੀ ਜੀਰਾ ਅਤੇ ਜਗਵੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਜੀਰਾ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 518 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਖਾਲੜਾ ਦੀ ਪੁਲਿਸ ਵਲੋਂ ਉਕਤ ਵਿਅਕਤੀਆਂ ਵਿਰੁੱਧ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।