23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ-ਸਿਰਸਾ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਭਾਜਪਾ ਆਗੂ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂ ਅਤੇ ਲੋਕ-ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਸਿਰਸਾ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੀ ਸੋਚ ਆਪਣੇ ਪੂਰਵਜਾਂ ਵਰਗੀ ਹੈ।

Ad Position 21
No active advertisement
ਅਜੀਤ ਡੈਸਕ 22-10-2026
ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)- ਭਾਜਪਾ ਆਗੂ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸੀ ਆਗੂ ਅਤੇ ਲੋਕ-ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਸਿਰਸਾ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੇਸ਼ ਵਿਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੀ ਸੋਚ ਆਪਣੇ ਪੂਰਵਜਾਂ ਵਰਗੀ ਹੈ। ਕਾਂਗਰਸ ਸਰਕਾਰ ਦੌਰਾਨ ਹੋਏ 1984 ਸਿੱਖ ਕਤਲੇਆਮ ਦਾ ਜ਼ਿਕਰ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਉਸ ਸਮੇਂ ਰਾਜੀਵ ਗਾਂਧੀ ਤੇ ਕਾਂਗਰਸ ਨੇ ਸੱਤਾ ਦੇ ਲਾਲਚ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਹੁਣ ਰਾਹੁਲ ਗਾਂਧੀ ਵੀ ਉਸੇ ਨਫ਼ਰਤ ਭਰੀ ਸੋਚ ਨਾਲ ਚੱਲ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੌਜੂਦਾ ਸਮੇਂ ਵੀ ਜਗਦੀਸ਼ ਟਾਈਟਲਰ ਤੇ ਕਮਲਨਾਥ ਵਰਗੇ ਸਿੱਖ ਕਤਲੇਆਮ ਦੇ ਕਈ ਮੁੱਖ ਦੋਸ਼ੀਆਂ ਨੂੰ ਕਾਂਗਰਸ ਵੱਲੋਂ ਪਨਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ੀ ਤਾਕਤਾਂ ਤੋਂ ਸਬਕ ਲੈ ਕੇ ਭਾਰਤ ਵਿਚ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਵੱਲੋਂ ਰਾਮਲੀਲਾ ਗਰਾਊਂਡ ਵਿਖੇ ਕੀਤੀ ਜਾਣ ਵਾਲੀ ਰੈਲੀ ਬਾਰੇ ਪ੍ਰਤੀਕਿਰਿਆ ਕਰਦੇ ਹੋਏ ਕਿਹਾ ਕਿ 1 ਨਵੰਬਰ ਦੀ ਤਾਰੀਕ ਨੂੰ ਮੁੜ ਚੁਣ ਕੇ ਦੇਸ਼ ਵਿਚ ਅਰਾਜਕਤਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀ ਚੋਣ ਵਿਚ ਮਹਾਰਾਜ ਕੁਮਾਰ ਸੂਰਿਆਜੀਤ ਸਿੰਘ ਚੁਣੇ ਗਏ ਪ੍ਰਧਾਨ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖ਼ਰੀਦੀਆਂ
Ad Position 24