ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ-ਗੁਰਪ੍ਰੀਤ ਘੁੱਗੀ
ਮਾਨਸਾ, 21 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਧਰਨੇ ’ਚ ਸ਼ਮੂਲੀਅਤ ਕਰਦਿਆਂ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਝੋਟੇ ਦੀ ਸ਼ਹਾਦਤ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ । ਉਨ੍ਹਾਂ ਕਿਹਾ ਕਿ ਪਹਿਲਾਂ ਲੱਗਦਾ ਸੀ ਕਿ ‘ਝੋਟਾ’ ਸ਼ਾਇਦ ਸਿਰਫ਼ ਤਸ਼ਬੀਹ ਜਾਂ ਉਸਤਤ ਦਾ ਨਾਂਅ ਹੈ ਪਰ ਝੋਟਾ ਬਣ ਕੇ ਟੱਕਰਨਾ ਆਪਣੇ ਆਪ ’ਚ ਕਿਰਦਾਰ ਹੈ।
ਮਾਨਸਾ, 21 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਧਰਨੇ ’ਚ ਸ਼ਮੂਲੀਅਤ ਕਰਦਿਆਂ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਝੋਟੇ ਦੀ ਸ਼ਹਾਦਤ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ । ਉਨ੍ਹਾਂ ਕਿਹਾ ਕਿ ਪਹਿਲਾਂ ਲੱਗਦਾ ਸੀ ਕਿ ‘ਝੋਟਾ’ ਸ਼ਾਇਦ ਸਿਰਫ਼ ਤਸ਼ਬੀਹ ਜਾਂ ਉਸਤਤ ਦਾ ਨਾਂਅ ਹੈ ਪਰ ਝੋਟਾ ਬਣ ਕੇ ਟੱਕਰਨਾ ਆਪਣੇ ਆਪ ’ਚ ਕਿਰਦਾਰ ਹੈ। ਘੁੱਗੀ ਨੇ ਕਿਹਾ ਕਿ ਉਸਦੀ ਸ਼ਹਾਦਤ ਪੰਜਾਬ ’ਚ ਨਸ਼ਿਆਂ ਵਿਰੁੱਧ ਲੜਾਈ ਲਈ ਅਜਿਹੀ ਚਿੰਗਾਰੀ ਬਣ ਸਕਦੀ ਹੈ, ਜੋ ਨਸ਼ਿਆਂ ਵਿਰੁੱਧ ਨਵੀਂ ਲਹਿਰ ਪੈਦਾ ਕਰੇਗੀ । ਪੰਜਾਬ ਦੀ ਜਵਾਨੀ ਦੇ ਹੋ ਰਹੇ ਨੁਕਸਾਨ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਕਦੇ ਵੱਡੇ ਅਫ਼ਸਰ ਬਣਨ ਦੇ ਸੁਪਨੇ ਦੇਖਦੇ ਸਨ ਪਰ ਅੱਜ ਨਸ਼ਿਆਂ, ਗੈਂਗਸਟਰਵਾਦ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਗੰਭੀਰ ਚੁਣੌਤੀਆਂ ਦੇ ਸਾਹਮਣੇ ਖੜ੍ਹਾ ਕਰ ਦਿੱਤਾ ਹੈ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਕਿਸੇ ਇੱਕ ਪਰਿਵਾਰ, ਮਾਤਾ-ਪਿਤਾ ਜਾਂ ਕੁਝ ਵਿਅਕਤੀਆਂ ਦੀ ਲੜਾਈ ਨਹੀਂ, ਸਗੋਂ ਪੂਰੇ ਪੰਜਾਬ ਦੀ ਸਾਂਝੀ ਜ਼ਿੰਮੇਵਾਰੀ ਹੈ।