ਪੰਜਾਬ ’ਚ ਨਸ਼ਾ ‘ਆਪ’ ਸਰਕਾਰ ਤੇ ਪੰਜਾਬ ਪੁਲਿਸ ਦੀ ਸਹਿਮਤੀ ਨਾਲ ਵਿਕ ਰਿਹੈ
ਬਠਿੰਡਾ, (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਵੇਂ ਪਾਰਟੀਆਂ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਰਲ ਕੇ ਪੰਜਾਬ ’ਚ ਗੇਮ ਖੇਡ ਰਹੀਆਂ ਹਨ ।
ਬਠਿੰਡਾ, (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਵੇਂ ਪਾਰਟੀਆਂ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਰਲ ਕੇ ਪੰਜਾਬ ’ਚ ਗੇਮ ਖੇਡ ਰਹੀਆਂ ਹਨ । ਜੇ ਇਨ੍ਹਾਂ ਦੋਵੇਂ ਸਰਕਾਰਾਂ ਦੀ ਮਨਸ਼ਾ ਹੁੰਦੀ ਤਾਂ ਹੁਣ ਤੱਕ ਸੂਬੇ ’ਚ 90 ਫ਼ੀਸਦੀ ਨਸ਼ਾ ਕੰਟਰੋਲ ਹੋ ਜਾਣਾ ਸੀ । ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਸਾਰਾ ਨਸ਼ਾ ‘ਆਪ’ ਸਰਕਾਰ ਅਤੇ ਪੁਲਿਸ ਦੀ ਸਹਿਮਤੀ ਨਾਲ ਵਿਕ ਰਿਹਾ ਹੈ। ਜੇਕਰ ਕੋਈ ਨਸ਼ਿਆਂ ਅਤੇ ਸਰਕਾਰ ਖ਼ਿਲਾਫ਼ ਬੋਲਦਾ ਹੈ, ਤਾਂ ਉਸ ਨੂੰ ਪਰਵਿੰਦਰ ਸਿੰਘ ਝੋਟਾ ਵਾਂਗੂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ। ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀ ਬਠਿੰਡਾ ਸਥਿਤ ਕੋਠੀ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ।