21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਇਕੋਤਰੀ ਦੀ ਅੱਠਵੀਂ ਲੜੀ ਦੇ ਭੋਗ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਵਿਸ਼ਾਲ ਗੁਰਮਤਿ ਸਮਾਗਮ ਵਿਚ ਭਰੀ ਹਾਜ਼ਰੀ

ਟਾਂਡਾ ਉੜਮੁੜ, 21 ਅਕਤੂਬਰ (ਦੀਪਕ ਬਹਿਲ)- ਮਹਾਨ ਇਕੋਤਰੀ ਸਮਾਗਮ ਦੇ ਚੱਲਦਿਆਂ ਅੱਠਵੀਂ ਲੜੀ ਦੇ ਭੋਗ ਮੌਕੇ ਵਿਸ਼ਾਲ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿਚ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ । ਇਸ ਮੌਕੇ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ।

Ad Position 21
No active advertisement
ਅਜੀਤ ਡੈਸਕ 22-10-2026
ਟਾਂਡਾ ਉੜਮੁੜ, 21 ਅਕਤੂਬਰ (ਦੀਪਕ ਬਹਿਲ)- ਮਹਾਨ ਇਕੋਤਰੀ ਸਮਾਗਮ ਦੇ ਚੱਲਦਿਆਂ ਅੱਠਵੀਂ ਲੜੀ ਦੇ ਭੋਗ ਮੌਕੇ ਵਿਸ਼ਾਲ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿਚ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ । ਇਸ ਮੌਕੇ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ । ਸਮਾਗਮ ਦੀ ਸੰਪੂਰਨਤਾ 26 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਵਿੱਤਰ ਲੜੀ ਦੇ ਭੋਗ ਉਪਰੰਤ ਸਮਾਪਤ ਹੋਣਗੇ। ਵਿਸ਼ਵ ਪ੍ਰਸਿੱਧ ਅਲੌਕਿਕ ਨਗਰ ਕੀਰਤਨ 25 ਅਕਤੂਬਰ ਨੂੰ ਸਜਾਏ ਜਾਣਗੇ । ਰੋਜ਼ਾਨਾ ਸ਼ਾਮ 7 ਤੋਂ 10 ਵਜੇ ਤੱਕ ਵਿਸ਼ਾਲ ਲੜੀਵਾਰ ਕੀਰਤਨ ਦਰਬਾਰ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਤੋਂ ਇਲਾਵਾ ਸੰਤ ਮਹਾਂਪੁਰਸ਼, ਸਿੰਘ ਸਾਹਿਬਾਨ, ਪੰਥਕ ਸ਼ਖ਼ਸੀਅਤਾਂ ਅਤੇ ਸਿੱਖ ਵਿਦਵਾਨ ਹਿੱਸਾ ਲੈ ਰਹੇ ਹਨ । ਇਸ ਮੌਕੇ ਸੰਤ ਗੁਰਦੀਪ ਸਿੰਘ ਜੀ ਚੰਦ ਪੁਰਾਣੇ ਵਾਲੇ, ਸੰਤ ਬਾਬਾ ਅਮਰਜੀਤ ਸਿੰਘ ਜੀ ਗਾਲਬ ਵਾਲੇ, ਸੰਤ ਬਾਬਾ ਮਨਵੀਰ ਸਿੰਘ ਜੀ ਨਾਨਕਸਰ ਵਾਲੇ ਆਦਿ ਤੋਂ ਇਲਾਵਾ ਹੋਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਦੇ ਹੋਏ ਕਥਾ ਕੀਰਤਨ ਦਾ ਪ੍ਰਵਾਹ ਕੀਤਾ। ਇਸ ਮੌਕੇ ਜਥੇਦਾਰ ਹਰਮੇਲ ਪਰਕਾਸ਼ ਸਿੰਘ, ਭਾਈ ਗੁਰਦੀਪ ਸਿੰਘ ਮੂੰਮ, ਭਾਈ ਸਿਮਰਨ ਸਿੰਘ, ਭਾਈ ਜ਼ੋਰਾਵਰ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਬਲਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਅਰਜੁਨ ਸਿੰਘ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦਾ ਗ੍ਰੇਟ ਖਲੀ ਨੇ ਝੋਟੇ ਦੇ ਇਨਸਾਫ਼ ਲਈ ਆਵਾਜ਼ ਉਠਾਈ ਅਗਲੀ ਖ਼ਬਰ ਲਹਿੰਦੇ ਪੰਜਾਬ ’ਚ ਭਿਆਨਕ ਸੜਕ ਹਾਦਸਾ : ਤੇਜ਼ ਰਫ਼ਤਾਰ ਬੱਸ ਪਲਟਣ ਕਾਰਨ 10 ਯਾਤਰੀਆਂ ਦੀ ਮੌਤ, 36 ਜ਼ਖ਼ਮੀ
Ad Position 24