21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ’ਚ ਨਸ਼ਿਆਂ ਦੇ ਪ੍ਰਕੋਪ ਤੇ ਪਰਵਾਸੀਆਂ ਦੀ ਬੇਰੋਕ ਆਮਦ ਸੰਬੰਧੀ 1 ਨਵੰਬਰ ਨੂੰ ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ ਕਨਵੈਨਸ਼ਨ-ਦਲ ਖ਼ਾਲਸਾ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਅਤੇ ਪਰਵਾਸੀਆਂ ਦੀ ਬੇਰੋਕ ਆਮਦ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਬਾਰੇ ਵਿਚਾਰ ਕਰਨ ਲਈ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ‘ਪੰਜਾਬ ਦੇ ਭਵਿੱਖ ਬਾਰੇ ਕਨਵੈਨਸ਼ਨ’ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਅੱਜ ਇਥੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

Ad Position 21
No active advertisement
ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਅਤੇ ਪਰਵਾਸੀਆਂ ਦੀ ਬੇਰੋਕ ਆਮਦ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਬਾਰੇ ਵਿਚਾਰ ਕਰਨ ਲਈ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ‘ਪੰਜਾਬ ਦੇ ਭਵਿੱਖ ਬਾਰੇ ਕਨਵੈਨਸ਼ਨ’ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਅੱਜ ਇਥੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਇਸ ਕਨਵੈਨਸ਼ਨ ਦੌਰਾਨ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਵਿਚ ਸਾਰੀਆਂ ਰਾਜਨੀਤਕ ਪਾਰਟੀਆਂ ਨਸ਼ਿਆਂ ਵਿਰੁੱਧ ਜੂਝਦਿਆਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਖੜ੍ਹਨ ਦੇ ਬਿਆਨ ਤਾਂ ਦੇ ਰਹੀਆਂ ਹਨ, ਪਰ ਨਸ਼ਿਆਂ ਦੇ ਸੰਕਟ ਨੂੰ ਚੋਣਾਂ ਦਾ ਕੇਂਦਰੀ ਮੁੱਦਾ ਬਣਾਉਣ ਅਤੇ ਇਸ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦੀ ਜਵਾਬਦੇਹੀ ਤੈਅ ਕਰਨ ਤੋਂ ਕੰਨ੍ਹੀ ਕਤਰਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੈਂਬਰ ਪਾਰਲੀਮੈਂਟ ਤਰਲੋਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਵਲੋਂ 13ਵਾਂ ਕਬੱਡੀ ਕੱਪ ਕੱਥੂਨੰਗਲ ’ਚ 24 ਨੂੰ-ਜਸਪਾਲ, ਸੋਨਾ
Ad Position 24