21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਸਰਕਾਰ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢੇ-ਜਥੇਦਾਰ ਗੜਗੱਜ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਉਹ ਦੁੱਗਰੀ ਵਿਖੇ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ।

Ad Position 21
No active advertisement
ਅਜੀਤ ਡੈਸਕ 22-10-2026
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਉਹ ਦੁੱਗਰੀ ਵਿਖੇ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਇਸ ਮੌਕੇ ਸਾਬਕਾ ਮੰਤਰੀ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਵੀ ਮੌਜੂਦ ਸਨ।ਜਥੇਦਾਰ ਗੜਗੱਜ ਨੇ ਕਿਹਾ ਕਿ ਪੀੜਤ ਪਰਿਵਾਰ ਪਿਛਲੇ 42 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ । ਸਰਕਾਰ ਨੂੰ ਉਨ੍ਹਾਂ ਪਰਿਵਾਰਾਂ ਦੀ ਵੀ ਸਾਰ ਲੈਣੀ ਚਾਹੀਦੀ ਹੈ, ਜਿਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਜਾਂ ਮੁੜ ਵਸੇਬੇ ਦੀਆਂ ਸਹੂਲਤਾਂ ਨਹੀਂ ਮਿਲੀਆਂ । ਉਨ੍ਹਾਂ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਅਤੇ ਫਲੈਟਾਂ ਉੱਤੇ ਹੋਏ ਕਥਿਤ ਨਾਜਾਇਜ਼ ਕਬਜ਼ੇ ਖ਼ਤਮ ਕਰਵਾਉਣ ਲਈ ਕਿਹਾ, ਤਾਂ ਜੋ ਅਸਲ ਹੱਕਦਾਰਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ। ਸੁਸਾਇਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਅਤੇ ਪੰਜਾਬ-ਹਰਿਆਣਾ ਹਾਈਕੋਰਟ ਦੇ ਫ਼ੈਸਲਿਆਂ ਤਹਿਤ ਮਿਲਣ ਵਾਲੇ ਮਕਾਨਾਂ, ਨੌਕਰੀਆਂ, ਕਾਰੋਬਾਰੀ ਬੂਥਾਂ, ਲਾਲ ਕਾਰਡਾਂ ਅਤੇ ਹੋਰ ਸਹੂਲਤਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਵਲੋਂ ਮੀਟਿੰਗ ਲਈ ਸੱਤ ਵਾਰ ਸਮਾਂ ਦੇਣ ਦੇ ਬਾਵਜੂਦ ਹਰ ਵਾਰ ਮੀਟਿੰਗ ਰੱਦ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਪਰਿਵਾਰਾਂ ਨੂੰ ਮਕਾਨ ਖਾਲੀ ਕਰਨ ਅਤੇ ਲਾਲ ਕਾਰਡ ਰੱਦ ਕਰਨ ਸਬੰਧੀ ਨੋਟਿਸ ਮਿਲੇ ਹਨ। ਜਥੇਦਾਰ ਗੜਗੱਜ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਦੇ ਮਸਲੇ ਹੱਲ ਕਰਵਾਉਣ ਲਈ ਯੋਗ ਕਾਰਵਾਈ ਦਾ ਭਰੋਸਾ ਦਿੱਤਾ । ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੀੜਤ ਪਰਿਵਾਰਾਂ ਦੇ ਮਸਲੇ ਸੁਣਕੇ ਉਨ੍ਹਾਂ ਦਾ ਹੱਲ ਕੱਢਣ । ਇਸ ਮੌਕੇ ਭਾਈ ਮੇਜਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ, ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ ਵਿੱਕੀ, ਪ੍ਰੀਤੀ ਅਰੋੜਾ, ਗੁਰਦੇਵ ਸਿੰਘ, ਅਮਰਜੀਤ ਸਿੰਘ ਰਾਜਪਾਲ, ਸੁਖਵਿੰਦਰ ਸਿੰਘ, ਹਰਮੀਤ ਸਿੰਘ, ਇਸ਼ਪ੍ਰੀਤ ਸਿੰਘ ਇਸ਼ੂ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਬੱਬਲ, ਚਮਨ ਸਿੰਘ, ਗੁਰਦੇਵ ਕੌਰ, ਮਨਜੀਤ ਕੌਰ ਅਤੇ ਗੁਰਮੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਲੀਸ਼ੇਰ ਹਾਦਸਾ: ਚਾਰ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਝੌਤੇ ਮਗਰੋਂ ਸਮਾਪਤ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾ... ਅਗਲੀ ਖ਼ਬਰ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ ਵਿਚ ਨੌਜਵਾਨ ਦੀ ਮੌਤ
Ad Position 24