ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ’ਚ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।
ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ’ਚ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਸਬੰਧੀ ਮੁੱਖ ਚੋਣ ਅਧਿਕਾਰੀ ਪੰਜਾਬ ਅਨੰਦਿਤਾ ਮਿੱਤਰਾ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸੁਧਾਈ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ । ਇਸ ਪ੍ਰੋਗਰਾਮ ਤਹਿਤ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਨੂੰ ਅਪਡੇਟ ਕੀਤਾ ਜਾਵੇਗਾ । ਨਿਰਧਾਰਤ ਪ੍ਰੋਗਰਾਮ ਅਨੁਸਾਰ, ਖਰੜਾ ਵੋਟਰ ਸੂਚੀਆਂ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਲਈ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ । ਇਸ ਤੋਂ ਬਾਅਦ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਅਤੇ 4 ਜਨਵਰੀ 2027 ਨੂੰ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਨਿਰਧਾਰਤ ਪ੍ਰੋਗਰਾਮ ਬਾਰੇ ਚਰਚਾ ਕੀਤੀ। ਚੋਣ ਕਮਿਸ਼ਨ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ, ਯੋਗਤਾ ਮਿਤੀ 1 ਜਨਵਰੀ 2027 ਨੂੰ ਧਿਆਨ ਵਿਚ ਰੱਖਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਖਰੜਾ ਸੂਚੀਆਂ ਦੇ ਪ੍ਰਕਾਸ਼ਨ ਤੋਂ ਬਾਅਦ ਲੋਕ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਕਰ ਸਕਣਗੇ ਅਤੇ ਲੋੜ ਪੈਣ ’ਤੇ ਨਿਰਧਾਰਤ ਸਮੇਂ ਦੌਰਾਨ ਦਾਅਵੇ ਜਾਂ ਇਤਰਾਜ਼ ਦਰਜ ਕਰਵਾ ਸਕਣਗੇ।