22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਰਿਹਾਇਸ਼ ਲਈ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧ-ਵਧੀਕ ਮੈਨੇਜਰ (ਸਰਾਵਾਂ) -ਸਰਾਵਾਂ/ਯਾਤਰੀ ਨਿਵਾਸਾਂ ’ਚ ਆਨਲਾਈਨ ਕਮਰੇ ਬੁੱਕ ਕਰਾਉਣ ਸਮੇਂ ਠੱਗਾਂ ਤੋਂ ਸੁਚੇਤ ਰਹਿਣ ਦੀ ਅਪੀਲ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 26 ਤੇ 27 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ । ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚਣ ਵਾਲੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨ-ਦੀਦਾਰ, ਲੰਗਰ ਤੇ ਰਿਹਾਇਸ਼ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Ad Position 21
No active advertisement
ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ (ਸਰਾਵਾਂ) ਗੁਰਪ੍ਰੀਤ ਸਿੰਘ। ਅਜੀਤ ਤਸਵੀਰ 23-10-2026
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 26 ਤੇ 27 ਅਕਤੂਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ । ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਹੁੰਚਣ ਵਾਲੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨ-ਦੀਦਾਰ, ਲੰਗਰ ਤੇ ਰਿਹਾਇਸ਼ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ (ਸਰਾਵਾਂ) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੀਆਂ ਅੱਠ ਸਰਾਵਾਂ ਵਿਚ ਏ.ਸੀ. ਤੇ ਨਾਨ-ਏ.ਸੀ. ਦੇ ਕਰੀਬ 800 ਕਮਰਿਆਂ ਅਤੇ ਵੱਡੇ ਹਾਲਾਂ ਵਿਚ ਸੰਗਤਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਸਕੂਲਾਂ ਤੇ ਭਾਈ ਗੁਰਦਾਸ ਹਾਲ ਵਿਚ ਵੀ ਆਰਜ਼ੀ ਰਿਹਾਇਸ਼ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਹੋਟਲ ਤੇ ਗੈਸਟ ਹਾਊਸ ਐਸੋਸੀਏਸ਼ਨ ਵਲੋਂ ਵੀ ਸ੍ਰੀ ਦਰਬਾਰ ਸਾਹਿਬ ਨੇੜਲੇ ਹੋਟਲਾਂ ਵਿਚ ਸ਼ਰਧਾਲੂਆਂ ਲਈ 250 ਕਮਰੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਕਮਰਿਆਂ ਵਿਚ ਠਹਿਰਨ ਵਾਲੀਆਂ ਸੰਗਤਾਂ ਨੂੰ ਮੁਫ਼ਤ ਨਾਸ਼ਤਾ ਵੀ ਦਿੱਤਾ ਜਾਵੇਗਾ ਤੇ ਵਾਪਸੀ ਸਮੇਂ ਮਠਿਆਈ ਦਾ ਡੱਬਾ ਭੇਟ ਕੀਤਾ ਜਾਵੇਗਾ। ਇਸ ਦੌਰਾਨ ਮੈਨੇਜਰ ਸਰਾਵਾਂ ਨੇ ਸੰਗਤਾਂ ਨੂੰ ਆਨਲਾਈਨ ਕਮਰੇ ਬੁੱਕ ਕਰਵਾਉਣ ਸਮੇਂ ਸਾਈਬਰ ਠੱਗਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਜਾਅਲੀ ਸਰਾਵਾਂ ਬਣਾ ਕੇ ਬਾਰ ਕੋਡਾਂ ਰਾਹੀਂ ਪੈਸੇ ਠੱਗਣ ਦੀ ਕੋਸ਼ਿਸ਼ ਕਰ ਰਹੇ ਹਨ । ਇਸ ਸਬੰਧੀ ਪੁਲਿਸ ਤੇ ਸਾਈਬਰ ਕਰਾਈਮ ਵਿਭਾਗ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਸੰਗਤਾਂ ਨੂੰ ਸਿਰਫ਼ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਬੁਕਿੰਗ ਕਰਵਾਉਣ ਤੇ ਅਣਪਛਾਤੇ ਵਿਅਕਤੀਆਂ ਨੂੰ ਐਡਵਾਂਸ ਰਕਮ ਨਾ ਭੇਜਣ ਦੀ ਸਲਾਹ ਦਿੱਤੀ। ਅਧਿਕਾਰਤ ਖਾਤੇ ਵਿਚ ਭੁਗਤਾਨ ਕਰਨ ’ਤੇ ਰਸੀਦ ਵੀ ਜਾਰੀ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕਰੋੜਾਂ ਰੁਪਏ ਦੀ ਬਕਾਇਆ ਅਦਾਇਗੀਆਂ ਨਾ ਹੋਈਆਂ ਤਾਂ ਸੜਕ ਨਿਰਮਾਣ ਦੇ ਕੰਮ ਕਰਾਂਗੇ ਬੰਦ-ਬਲਵਿੰਦਰ ਸਿੰਘ ਅਗਲੀ ਖ਼ਬਰ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ
Ad Position 24