22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕਰੋੜਾਂ ਰੁਪਏ ਦੀ ਬਕਾਇਆ ਅਦਾਇਗੀਆਂ ਨਾ ਹੋਈਆਂ ਤਾਂ ਸੜਕ ਨਿਰਮਾਣ ਦੇ ਕੰਮ ਕਰਾਂਗੇ ਬੰਦ-ਬਲਵਿੰਦਰ ਸਿੰਘ

ਜਲੰਧਰ, 22 ਅਕਤੂਬਰ (ਸ਼ਿਵ)- ਪੰਜਾਬ ਵਿਚ ਵਿਕਾਸ ਕਾਰਜਾਂ ਨਾਲ ਜੁੜੇ ਠੇਕੇਦਾਰਾਂ ਤੇ ਹਾਟ ਮਿਕਸ ਪਲਾਂਟਾਂ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਦੀ ਪੰਜਾਬ ਹਾਟ ਮਿਕਸ ਪਲਾਂਟ ਐਸੋਸੀਏਸ਼ਨ ਵਲੋਂ ਜਲੰਧਰ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਸੂਬੇ ਭਰ ਵਿਚ ਕਰੋੜਾਂ ਰੁਪਏ ਦੀਆਂ ਬਕਾਇਆ ਪਈਆਂ ਅਦਾਇਗੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਸੜਕ ਨਿਰਮਾਣ ਦੇ ਕੰਮ ਬੰਦ ਕਰ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀ ਪੰਜਾਬ ਹਾਟ ਮਿਕਸ ਪਲਾਂਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕੇਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਕਰੋੜਾਂ ਰੁਪਏ ਦੀਆਂ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ।

Ad Position 21
No active advertisement
ਅਜੀਤ ਡੈਸਕ 23-10-2026
ਜਲੰਧਰ, 22 ਅਕਤੂਬਰ (ਸ਼ਿਵ)- ਪੰਜਾਬ ਵਿਚ ਵਿਕਾਸ ਕਾਰਜਾਂ ਨਾਲ ਜੁੜੇ ਠੇਕੇਦਾਰਾਂ ਤੇ ਹਾਟ ਮਿਕਸ ਪਲਾਂਟਾਂ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਦੀ ਪੰਜਾਬ ਹਾਟ ਮਿਕਸ ਪਲਾਂਟ ਐਸੋਸੀਏਸ਼ਨ ਵਲੋਂ ਜਲੰਧਰ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀਆਂ ਸੂਬੇ ਭਰ ਵਿਚ ਕਰੋੜਾਂ ਰੁਪਏ ਦੀਆਂ ਬਕਾਇਆ ਪਈਆਂ ਅਦਾਇਗੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਸੜਕ ਨਿਰਮਾਣ ਦੇ ਕੰਮ ਬੰਦ ਕਰ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀ ਪੰਜਾਬ ਹਾਟ ਮਿਕਸ ਪਲਾਂਟ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕੇਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਕਰੋੜਾਂ ਰੁਪਏ ਦੀਆਂ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਿਟੂਮਨ (ਲੁੱਕ) ਤੇ ਹੋਰ ਨਿਰਮਾਣ ਸਮੱਗਰੀ ਦੀਆਂ ਕੀਮਤਾਂ ਵਿਚ ਕਾਫ਼ੀ ਵਾਧਾ ਹੋਇਆ ਹੈ, ਪਰ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀਆਂ ਅਦਾਇਗੀਆਂ ਸਮੇਂ ਸਿਰ ਨਾ ਹੋਣ ਕਾਰਨ ਠੇਕੇਦਾਰਾਂ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਈ ਠੇਕੇਦਾਰਾਂ ਨੇ ਬੈਂਕਾਂ ਤੋਂ 5 ਤੋਂ 7 ਕਰੋੜ ਰੁਪਏ ਤੱਕ ਦੀਆਂ ਕਰੈਡਿਟ ਲਿਮਟਾਂ ਲੈ ਕੇ ਕੰਮ ਚਲਾਏ ਹੋਏ ਹਨ, ਪਰ ਰਕਮਾਂ ਨਾ ਮਿਲਣ ਕਾਰਨ ਹੁਣ ਬੈਂਕਾਂ ਦੀਆਂ ਕਿਸ਼ਤਾਂ ਤੇ ਹੋਰ ਦੇਣਦਾਰੀਆਂ ਚੁਕਾਉਣੀਆਂ ਵੀ ਮੁਸ਼ਕਿਲ ਹੋ ਰਹੀਆਂ ਹਨ । ਬਲਵਿੰਦਰ ਸਿੰਘ ਨੇ ਕਿਹਾ ਕਿ ਸਰਦੀ ਦਾ ਮੌਸਮ ਨੇੜੇ ਹੋਣ ਕਾਰਨ ਸੜਕਾਂ ਬਣਾਉਣ ਲਈ ਸਿਰਫ਼ 20 ਤੋਂ 25 ਦਿਨਾਂ ਦਾ ਸਮਾਂ ਬਾਕੀ ਰਹਿ ਗਿਆ ਹੈ। ਅਜਿਹੇ ਹਾਲਾਤਾਂ ਵਿਚ ਜੇਕਰ ਸਰਕਾਰ ਨੇ ਤੁਰੰਤ ਧਿਆਨ ਨਾ ਦਿੱਤਾ ਤਾਂ ਵਿਕਾਸ ਕਾਰਜਾਂ ਨੂੰ ਪੂਰਾ ਕਰਨਾ ਹੋਰ ਵੀ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਨੂੰ ਇੱਕ ਪਾਸੇ ਮਹਿੰਗੀ ਸਮੱਗਰੀ ਖਰੀਦਣੀ ਪੈ ਰਹੀ ਹੈ ਅਤੇ ਦੂਜੇ ਪਾਸੇ ਸਰਕਾਰ ਵਲੋਂ ਅਦਾਇਗੀਆਂ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਸਹਿਣਾ ਪੈ ਰਿਹਾ ਹੈ। ਇਸ ਮੌਕੇ ਮੋਹਨ ਸਿੰਘ, ਅਨਿਲ ਅਗਰਵਾਲ, ਕੁਲਵਿੰਦਰ ਸਿੰਘ, ਰਘਵੀਰ ਸਿੰਘ ਸੰਧੂ, ਹੀਰਾ ਲਾਲ, ਰਣਜੀਤ ਸਿੰਘ, ਰਣਵੀਰ ਸਿੰਘ, ਬਲਵੰਤ ਸਿੰਘ ਸਮੇਤ ਹੋਰ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਅੱਗੇ ਤੀਜੀ ਵਾਰ ਪੇਸ਼ ਨਹੀਂ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਰਿਹਾਇਸ਼ ਲਈ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧ-ਵਧੀਕ ਮੈਨੇਜਰ (ਸਰ...
Ad Position 24