22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੀ.ਬੀ.ਆਈ. ਅੱਗੇ ਤੀਜੀ ਵਾਰ ਪੇਸ਼ ਨਹੀਂ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ

ਚੰਡੀਗੜ੍ਹ, 22 ਅਕਤੂਬਰ (ਕਪਿਲ ਵਧਵਾ)- ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਓ. ਐੱਸ.

Ad Position 21
No active advertisement
ਅਜੀਤ ਡੈਸਕ 23-10-2026
ਚੰਡੀਗੜ੍ਹ, 22 ਅਕਤੂਬਰ (ਕਪਿਲ ਵਧਵਾ)- ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਵੀਰਵਾਰ ਨੂੰ ਸੀ.ਬੀ.ਆਈ. ਅੱਗੇ ਤੀਜੀ ਵਾਰੀ ਪੇਸ਼ ਹੋਣ ਲਈ ਨਹੀਂ ਹਾਜ਼ਰ ਹੋਏ। ਜ਼ਿਕਰਯੋਗ ਹੈ ਕਿ ਰਾਜਬੀਰ ਸਿੰਘ ਘੁੰਮਣ 16 ਅਕਤੂਬਰ ਨੂੰ ਪਹਿਲੀ ਵਾਰ ਸੀ.ਬੀ.ਆਈ. ਅੱਗੇ ਪੇਸ਼ ਹੋਏ ਸਨ। ਇਸ ਤੋਂ ਬਾਅਦ ਉਹ 19 ਅਕਤੂਬਰ ਨੂੰ ਮੁੜ ਜਾਂਚ ਏਜੰਸੀ ਦੇ ਦਫ਼ਤਰ ਪਹੁੰਚੇ ਸਨ। ਦੂਜੀ ਪੇਸ਼ੀ ਤੋਂ ਬਾਅਦ ਦਫ਼ਤਰ ਤੋਂ ਬਾਹਰ ਆਉਂਦਿਆਂ ਉਨ੍ਹਾਂ ਦੱਸਿਆ ਸੀ ਕਿ ਸੀ.ਬੀ.ਆਈ. ਨੇ ਉਨ੍ਹਾਂ ਨੂੰ 22 ਅਕਤੂਬਰ ਨੂੰ ਦੁਬਾਰਾ ਬੁਲਾਇਆ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀ.ਬੀ.ਆਈ. ਦੀ ਦਿੱਲੀ ਸਥਿਤ ਇਕਾਈ ਨੇ 5 ਅਕਤੂਬਰ ਦੀ ਰਾਤ ਨੂੰ ਰਾਜਬੀਰ ਸਿੰਘ ਘੁੰਮਣ, ਨਿਤਿਨ ਗੋਹਲ, ਜਤਿਨ ਗੋਹਲ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਸਿੰਘ ਬੱਲਾਂ ਅਤੇ ਆਰ.ਐੱਸ. ਨਾਗਰਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜੰਗ ਦੇ ਦਾਅਵਿਆਂ ਦੀ ਹਕੀਕਤ ਸਾਹਮਣੇ ਲਿਆਵੇ ਸਰਕਾਰ-ਪ੍ਰੇਮ ਸਿੰਘ ਚੰਦੂਮਾਜਰਾ ਅਗਲੀ ਖ਼ਬਰ ਕਰੋੜਾਂ ਰੁਪਏ ਦੀ ਬਕਾਇਆ ਅਦਾਇਗੀਆਂ ਨਾ ਹੋਈਆਂ ਤਾਂ ਸੜਕ ਨਿਰਮਾਣ ਦੇ ਕੰਮ ਕਰਾਂਗੇ ਬੰਦ-ਬਲਵਿੰਦਰ ਸਿੰਘ
Ad Position 24