ਝੋਟੇ ’ਤੇ ਹਮਲੇ ਸਮੇਂ ਜ਼ਖ਼ਮੀ ਹੋਏ 4 ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ 5-5 ਲੱਖ ਦੇ ਚੈੱਕ ਦਿੱਤੇ
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਲੜਦੇ ਹੋਏ ਸ਼ਹਾਦਤ ਦੇਣ ਵਾਲੇ ਪਰਵਿੰਦਰ ਸਿੰਘ ਝੋਟਾ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਲਾਨੀ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਸ਼੍ਰੋਮਣੀ ਕਮੇਟੀ ਤਰਫ਼ੋਂ ਭੇਟ ਕੀਤੀ ਗਈ। ਇਹ ਚੈੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਮਿਲ ਕੇ ਸੌਂਪੇ।
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਲੜਦੇ ਹੋਏ ਸ਼ਹਾਦਤ ਦੇਣ ਵਾਲੇ ਪਰਵਿੰਦਰ ਸਿੰਘ ਝੋਟਾ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਐਲਾਨੀ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਸ਼੍ਰੋਮਣੀ ਕਮੇਟੀ ਤਰਫ਼ੋਂ ਭੇਟ ਕੀਤੀ ਗਈ। ਇਹ ਚੈੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਮਿਲ ਕੇ ਸੌਂਪੇ। ਇਸ ਮੌਕੇ ਝੋਟੇ ਦੇ ਪਿਤਾ ਬਾਪੂ ਭੀਮ ਸਿੰਘ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ’ਤੇ ਗੋਲੀਬਾਰੀ ਮੌਕੇ ਉਸ ਦੇ 4 ਸਾਥੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਧਾਮੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕਰਨ ਮੌਕੇ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਅਤੇ ਸਹਾਇਤਾ ਲਈ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਸੀ। ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਹਿੰਮਤ ਨਾਲ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਮਨਦੀਪ ਸਿੰਘ ਮਾਖਾ, ਰਜਿੰਦਰ ਸਿੰਘ ਆਦਿ ਹਾਜ਼ਰ ਸਨ।