ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਗ੍ਰਿਫ਼ਤਾਰ
ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਮਾਲ ਹਲਕਾ ਚਾਉਂਕੇ, ਤਹਿਸੀਲ ਮੌੜ ਦੇ ਪਟਵਾਰੀ ਮਨਿੰਦਰ ਸਿੰਘ ਦੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਬਠਿੰਡਾ, 22 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਮਾਲ ਹਲਕਾ ਚਾਉਂਕੇ, ਤਹਿਸੀਲ ਮੌੜ ਦੇ ਪਟਵਾਰੀ ਮਨਿੰਦਰ ਸਿੰਘ ਦੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਪਿੰਡ ਠੀਕਰੀਵਾਲਾ, ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਆਪਣੇ ਭੈਣ-ਭਰਾ ਨਾਲ ਸਾਲ 2002 ਵਿਚ ਪਿੰਡ ਚਾਉਂਕੇ ਵਿਖੇ ਜ਼ਮੀਨ ਖਰੀਦੀ ਸੀ, ਪਰ ਮਾਲ ਰਿਕਾਰਡ ਵਿਚ ਅਜੇ ਵੀ ਪੁਰਾਣੇ ਮਾਲਕ ਦਾ ਨਾਮ ਦਰਜ ਸੀ । ਰਿਕਾਰਡ ਵਿਚ ਸੁਧਾਰ ਕਰਵਾਉਣ ਲਈ ਸੰਪਰਕ ਕਰਨ ’ਤੇ ਪਟਵਾਰੀ ਦੇ ਨਿੱਜੀ ਸਹਾਇਕ ਨੇ ਕਥਿਤ ਤੌਰ ’ਤੇ ਡੇਢ ਲੱਖ ਰੁਪਏ ਰਿਸ਼ਵਤ ਮੰਗੀ । ਬਾਅਦ ਵਿਚ ਇਹ ਰਕਮ 1.40 ਲੱਖ ਰੁਪਏ ਤੈਅ ਹੋਈ ਅਤੇ ਮੁਲਜ਼ਮ ਨੇ ਪਹਿਲਾਂ 2,000 ਰੁਪਏ ਵੀ ਲਏ। ਸ਼ਿਕਾਇਤਕਰਤਾ ਵਲੋਂ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਬਿਊਰੋ ਦੇ ਬਠਿੰਡਾ ਰੇਂਜ ਨਾਲ ਸੰਪਰਕ ਕੀਤਾ ਗਿਆ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪ੍ਰਿਤਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।