2018 ਦੇ ਬੇਅਦਬੀ ਵਿਰੋਧੀ ਬਿੱਲ ਦੇ ਮਾਮਲੇ ’ਚ ਮੁੱਖ ਮੰਤਰੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਮਤਾ ਪੇਸ਼
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਬੇਅਦਬੀ ਵਿਰੋਧੀ ਕਾਨੂੰਨ ਵਿਚ ਸੋਧ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਰੇ ਵਿਧਾਇਕਾਂ ਦਰਮਿਆਨ ਕਾਨੂੰਨ ਵਿਚ ਸੋਧ ਕਰਨ ਸਬੰਧੀ ਬਣੀ ਸਹਿਮਤੀ ਦੇ ਬਾਵਜੂਦ ਸਰਕਾਰ ਹੁਣ ਆਪਣੇ ਕਦਮ ਪਿੱਛੇ ਖਿੱਚ ਰਹੀ ਹੈ । ਪਰਗਟ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ।
ਅਜੀਤ ਡੈਸਕ
23-10-2026