ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
ਰੁਪਾਣਾ, 22 ਅਕਤੂਬਰ (ਜਗਜੀਤ ਸਿੰਘ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰੁਪਾਣਾ ਵਿਚ ਪੁਲਿਸ ਚੌਂਕੀ ਸਥਿਤ ਹੋਣ ਦੇ ਬਾਵਜੂਦ ਵੀ ਬਿਨਾਂ ਡਰ ਤੋਂ ਹਰ ਪ੍ਰਕਾਰ ਦਾ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਦਾ ਅੰਕੜਾ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਤਹਿਤ ਬੀਤੀ ਸ਼ਾਮ ਲਵਪ੍ਰੀਤ ਸਿੰਘ (17) ਪੁੱਤਰ ਰਾਜਪਾਲ ਸਿੰਘ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ।
ਲਵਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ।
23-10-2026