26 ਨੂੰ ਇਕ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ ਵੇਣੂਗੋਪਾਲ
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਜਥੇਬੰਦਕ ਜਨਰਲ ਸਕੱਤਰ ਕੇ. ਸੀ.
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਜਥੇਬੰਦਕ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸੋਮਵਾਰ 26 ਅਕਤੂਬਰ ਨੂੰ ਇਕ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਜਥੇਬੰਦਕ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਆਪਣੇ ਦੌਰੇ ਦੌਰਾਨ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਸਾਰਾ ਦਿਨ ਮੈਰਾਥਨ ਮੀਟਿੰਗਾਂ ਕਰਨਗੇ, ਜਿਨ੍ਹਾਂ ਵਿਚ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਰਣਨੀਤੀ ਅਤੇ ਜਥੇਬੰਦਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਆਗੂਆਂ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।