24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮ੍ਰਿਤਕ ਦੇਹ ਲੰਮਾ ਸਮਾਂ ਸੰਭਾਲੀ ਜਾ ਸਕਦੀ ਹੈ, ਜਾਂਚ ਏਜੰਸੀ ਲਈ ਲੋੜੀਂਦੇ ਨੁਕਤਿਆਂ ’ਤੇ ਨਹੀਂ ਪਵੇਗਾ ਅਸਰ-ਡਾ. ਗਰਗ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਰਾਜ ਦੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਖ਼ਾਮੋਸ਼ੀ ’ਤੇ ਸਵਾਲ ਉਠਾਉਂਦਿਆਂ ਡਾ. ਪਿਆਰੇ ਲਾਲ ਗਰਗ ਤੇ ਬੁੱਧੀਜੀਵੀ ਹਮੀਰ ਸਿੰਘ ਨੇ ਦੋਸ਼ ਲਗਾਇਆ ਕਿ ਨਸ਼ਿਆਂ ਦੇ ਮਾਮਲੇ ’ਚ ਰਾਜ ਦੀ ਸਿਆਸੀ ਲੀਡਰਸ਼ਿਪ ਲੋੜੀਂਦੀ ਗੰਭੀਰਤਾ ਨਹੀਂ ਦਿਖਾ ਰਹੀ।

Ad Position 21
No active advertisement
ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਡਾ. ਪਿਆਰੇ ਲਾਲ ਗਰਗ ਤੇ ਹਮੀਰ ਸਿੰਘ। ਅਜੀਤ ਤਸਵੀਰਾਂ 24-10-2026
ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਰਾਜ ਦੇ ਮੁੱਖ ਮੰਤਰੀ ਤੇ ਮੰਤਰੀਆਂ ਦੀ ਖ਼ਾਮੋਸ਼ੀ ’ਤੇ ਸਵਾਲ ਉਠਾਉਂਦਿਆਂ ਡਾ. ਪਿਆਰੇ ਲਾਲ ਗਰਗ ਤੇ ਬੁੱਧੀਜੀਵੀ ਹਮੀਰ ਸਿੰਘ ਨੇ ਦੋਸ਼ ਲਗਾਇਆ ਕਿ ਨਸ਼ਿਆਂ ਦੇ ਮਾਮਲੇ ’ਚ ਰਾਜ ਦੀ ਸਿਆਸੀ ਲੀਡਰਸ਼ਿਪ ਲੋੜੀਂਦੀ ਗੰਭੀਰਤਾ ਨਹੀਂ ਦਿਖਾ ਰਹੀ। ਸਥਾਨਕ ਤਿੰਨ-ਕੋਨੀ ਨਜ਼ਦੀਕ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਰਾਜ ਭਰ ’ਚ ਨਸ਼ਿਆਂ ਵਿਰੁੱਧ ਵਿਆਪਕ ਅਤੇ ਤਿੱਖੇ ਲੋਕ ਅੰਦੋਲਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਆਖਿਆ ਕਿ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਤੇ ਨੌਜਵਾਨਾਂ ਦੀਆਂ ਮੌਤਾਂ ਦੇ ਬਾਵਜੂਦ ਇਸ ਗੰਭੀਰ ਸਮੱਸਿਆ ’ਤੇ ਪੰਜਾਬ ਵਿਧਾਨ ਸਭਾ ’ਚ ਵਿਸਥਾਰ ਨਾਲ ਚਰਚਾ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਹਮੀਰ ਸਿੰਘ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਹੁਣ ਕੇਵਲ ਕੁਝ ਪਰਿਵਾਰਾਂ ਦਾ ਦੁਖਾਂਤ ਨਹੀਂ ਰਹੀ ਸਗੋਂ ਇਹ ਸਮੁੱਚੇ ਪੰਜਾਬ ਦੇ ਭਵਿੱਖ ਨਾਲ ਜੁੜਿਆ ਹੋਇਆ ਸਵਾਲ ਬਣ ਚੁੱਕੀ ਹੈ। ਡਾ. ਗਰਗ ਨੇ ਝੋਟਾ ਦੀ ਮ੍ਰਿਤਕ ਦੇਹ ਦੀ ਸੰਭਾਲ ਅਤੇ ਪੋਸਟਮਾਰਟਮ ਸੰਬੰਧੀ ਡਾਕਟਰੀ ਪੱਖਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਢੁਕਵੇਂ ਵਿਗਿਆਨਕ ਅਤੇ ਡਾਕਟਰੀ ਪ੍ਰਬੰਧਾਂ ਤਹਿਤ ਮ੍ਰਿਤਕ ਦੇਹ ਨੂੰ ਲੰਮੇ ਸਮੇਂ ਤੱਕ ਸੰਭਾਲ ਕੇ ਰੱਖਿਆ ਜਾ ਸਕਦਾ ਹੈ। ਉਨ੍ਹਾਂ ਮੁਤਾਬਿਕ ਸੀ.ਬੀ.ਆਈ. ਨੂੰ ਜਾਂਚ ਲਈ ਪੋਸਟਮਾਰਟਮ ਨਾਲ ਸਬੰਧਿਤ ਜਿਹੜੇ ਜ਼ਰੂਰੀ ਨੁਕਤੇ ਚਾਹੀਦੇ ਹਨ, ਮ੍ਰਿਤਕ ਦੇਹ ਨੂੰ ਢੁਕਵੇਂ ਢੰਗ ਨਾਲ ਸੰਭਾਲ ਕੇ ਰੱਖਣ ਨਾਲ ਉਸ ’ਤੇ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਡਾਕਟਰੀ ਅਤੇ ਫੋਰੈਂਸਿਕ ਪੱਖਾਂ ਨੂੰ ਧਿਆਨ ’ਚ ਰੱਖਦਿਆਂ ਜਾਂਚ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਸਕੂਲ ਪਟਿਆਲਾ ਨੇ ਰਾਜ ਪੱਧਰੀ ਤਾਇਕਵਾਂਡੋ ਟੂਰਨਾਮੈਂਟ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਗੁਰਮਤਿ ਸਮਾਗਮਾਂ ਦੀ ਆਰੰਭਤਾ
Ad Position 24