23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਮਾਲੇਰਕੋਟਲਾ, 23 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮਾਲੇਰਕੋਟਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਕਾਰਵਾਈ ਕਰਦਿਆਂ ਹੈਰੋਇਨ/ਚਿੱਟੇ ਦੀ ਕਥਿਤ ਬਰਾਮਦਗੀ ਸਬੰਧੀ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਇਮਨ, ਅਤੇ ਦਾਉਦ ਵਜੋਂ ਹੋਈ ਹੈ ।

Ad Position 21
No active advertisement
ਅਜੀਤ ਡੈਸਕ 24-10-2026
ਮਾਲੇਰਕੋਟਲਾ, 23 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮਾਲੇਰਕੋਟਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਕਾਰਵਾਈ ਕਰਦਿਆਂ ਹੈਰੋਇਨ/ਚਿੱਟੇ ਦੀ ਕਥਿਤ ਬਰਾਮਦਗੀ ਸਬੰਧੀ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਇਮਨ, ਅਤੇ ਦਾਉਦ ਵਜੋਂ ਹੋਈ ਹੈ । ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਨਸ਼ੀਲੇ ਪਦਾਰਥ ਹੈਰੋਇਨ/ਚਿੱਟੇ ਦੀ ਕਥਿਤ ਗੈਰ-ਕਾਨੂੰਨੀ ਕਬਜ਼ੇ ਅਤੇ ਬਰਾਮਦਗੀ ਸਬੰਧੀ ਥਾਣਾ ਸਿਟੀ-2 ਮਾਲੇਰਕੋਟਲਾ ਵਿਖੇ ਦਰਜ ਕੀਤਾ ਗਿਆ ਹੈ । ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਪੁਲਿਸ ਮੁਖੀ ਖੱਖ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਵਚਨਬੱਧ ਹੈ। ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਐੱਸ.ਪੀ. ਰਮਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਸਿੱਖਿਆ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪੁਲਿਸ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ, ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਜੀਓ ਆਈ.ਪੀ.ਓ. ਨੇ ਬਣਾਇਆ ਵਿਸ਼ਵ ਰਿਕਾਰਡ 1.38 ਕਰੋੜ ਤੋਂ ਵੱਧ ਅਰਜ਼ੀਆਂ ਤੇ 22 ਗੁਣਾ ਤੋਂ ਵੱਧ ਗਾਹਕੀ
Ad Position 24