23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਚੰਡੀਗੜ੍ਹ ’ਚ ਗੋਲੀਬਾਰੀ ਦੌਰਾਨ ਵਿਦਿਆਰਥੀ ਦੀ ਮੌਤ

ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-22 ਸਥਿਤ ਸਨਾਤਨ ਧਰਮ ਮੰਦਰ ਦੇ ਬਾਹਰ ਵੀਰਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਿਚ ਕਾਲਜ ਵਿਦਿਆਰਥੀ ਨੈਤਿਕ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਦੋਸਤ ਅਤੇ ਆਟੋ ਚਾਲਕ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਤਿਕ ਆਪਣੇ ਦੋ ਦੋਸਤਾਂ ਨਾਲ ਆਟੋ ਵਿਚ ਸਵਾਰ ਹੋ ਕੇ ਜਾ ਰਿਹਾ ਸੀ।

Ad Position 21
No active advertisement
ਨੈਤਿਕ ਦੀ ਪੁਰਾਣੀ ਤਸਵੀਰ। 24-10-2026
ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-22 ਸਥਿਤ ਸਨਾਤਨ ਧਰਮ ਮੰਦਰ ਦੇ ਬਾਹਰ ਵੀਰਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਿਚ ਕਾਲਜ ਵਿਦਿਆਰਥੀ ਨੈਤਿਕ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਦੋਸਤ ਅਤੇ ਆਟੋ ਚਾਲਕ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਤਿਕ ਆਪਣੇ ਦੋ ਦੋਸਤਾਂ ਨਾਲ ਆਟੋ ਵਿਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਆਟੋ ਵਿਚ ਬੈਠੇ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਨੈਤਿਕ ਸਮੇਤ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਨੈਤਿਕ ਦੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਪੋਸਟ ਸੈਕਟਰ-22 ਅਤੇ ਥਾਣਾ ਸੈਕਟਰ-17 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਸੂਤਰਾਂ ਅਨੁਸਾਰ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਵਲੋਂ ਇਸ ਮਾਮਲੇ ਵਿਚ ਇਕ ਨਾਬਾਲਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਮਾਮਲੇ ਵਿਚ ਗੈਂਗਸਟਰਾਂ ਦੀ ਸ਼ਮੂਲੀਅਤ ਹੋਣ ਦਾ ਵੀ ਦਾਅਵਾ ਹੈ। ਪੁਲਿਸ ਵਲੋਂ ਇਸ ਘਟਨਾ ਨੂੰ ਹਰ ਪਹਿਲੂ ਤੋਂ ਵੀ ਦੇਖਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨਵੀਂ ਦਿੱਲੀ ’ਚ ਮੁੱਖ ਚੋਣ ਕਮਿਸ਼ਨਰ ਵਿਰੁੱਧ ਕੀਤੇ ਗਏ ਪ੍ਰਦਰਸ਼ਨ ਦੌਰਾਨ ਸੀ.ਪੀ.ਆਈ. (ਐਮ) ਦੀ ਨੇਤਾ ਬਰਿੰਦਾ ਕਰਾਤ ਤੇ ਹ... ਅਗਲੀ ਖ਼ਬਰ ਜੈਸ਼ੰਕਰ ਵਲੋਂ ਅਜ਼ਰਬਾਈਜਾਨੀ ਹਮਰੁਤਬਾ ਨਾਲ ਗੱਲਬਾਤ
Ad Position 24