24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨੀਟ ਪੀ. ਜੀ. ’ਚ ਅੰਕਿਤ ਗੋਇਲ ਨੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ

ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ ਦੇ ਰਹਿਣ ਵਾਲੇ ਅੰਕਿਤ ਗੋਇਲ ਨੇ ਆਪਣੀ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਸਦਕਾ ਨੀਟ ਪੀ. ਜੀ.

Ad Position 21
No active advertisement
ਅਜੀਤ ਡੈਸਕ 25-10-2026
ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਅਨਾਜ ਮੰਡੀ ਦੇ ਰਹਿਣ ਵਾਲੇ ਅੰਕਿਤ ਗੋਇਲ ਨੇ ਆਪਣੀ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਸਦਕਾ ਨੀਟ ਪੀ. ਜੀ. ਦੀ ਪ੍ਰੀਖਿਆ ’ਚ ਪੰਜਾਬ ’ਚੋਂ ਪਹਿਲਾ ਤੇ ਆਲ ਇੰਡੀਆ ਪੱਧਰ ’ਤੇ 207ਵਾਂ ਸਥਾਨ ਹਾਸਿਲ ਕਰਕੇ ਆਪਣੇ ਪਰਿਵਾਰ ਤੇ ਕੁਰਾਲੀ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ । ਅੰਕਿਤ ਗੋਇਲ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਪਰਿਵਾਰ ’ਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਅੰਕਿਤ ਗੋਇਲ ਨੇ ਪੱਤਰਕਾਰਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੁਕਾਮ ਤੱਕ ਪਹੁੰਚਣ ਲਈ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ। ਪ੍ਰੀਖਿਆ ਦੀ ਤਿਆਰੀ ਦੌਰਾਨ ਉਨ੍ਹਾਂ ਨੇ ਕਈ-ਕਈ ਘੰਟੇ ਲਗਾਤਾਰ ਪੜ੍ਹਾਈ ਕੀਤੀ ਤੇ ਆਪਣੇ ਟੀਚੇ ’ਤੇ ਪੂਰਾ ਧਿਆਨ ਕੇਂਦਰਿਤ ਰੱਖਿਆ । ਨਿਯਮਤ ਪੜ੍ਹਾਈ ਤੇ ਆਤਮ-ਵਿਸ਼ਵਾਸ ਨੂੰ ਉਨ੍ਹਾਂ ਨੇ ਆਪਣੀ ਸਫਲਤਾ ਦਾ ਮੁੱਖ ਆਧਾਰ ਦੱਸਿਆ। ਉਨ੍ਹਾਂ ਦੀ ਇਹ ਪ੍ਰਾਪਤੀ ਉਨ੍ਹਾਂ ਵਿਦਿਆਰਥੀਆਂ ਲਈ ਪ੍ਰੇਰਨਾ ਸ੍ਰੋਤ ਹੈ, ਜੋ ਕਿ ਮੈਡੀਕਲ ਦੇ ਖੇਤਰ ’ਚ ਆਪਣਾ ਭਵਿੱਖ ਬਣਾਉਣ ਲਈ ਮਿਹਨਤ ਕਰ ਰਹੇ ਹਨ । ਅੰਕਿਤ ਗੋਇਲ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ, ਮਾਰਗਦਰਸ਼ਨ ਅਤੇ ਹੌਸਲਾ-ਅਫ਼ਜ਼ਾਈ ਨੇ ਹਮੇਸ਼ਾ ਉਸ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਨਰਿੰਦਰ ਕੁਮਾਰ ਗੋਇਲ, ਸੱਤਿਆ ਦੇਵੀ, ਰੋਹਿਤ ਗੋਇਲ, ਨੀਨਾ ਗੋਇਲ, ਪੰਕਜ ਗੋਇਲ, ਅਭਿਸ਼ੇਕ ਗੋਇਲ, ਅੰਕਿਤਾ ਗੋਇਲ ਤੇ ਆਸ਼ੂ ਗੋਇਲ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨਸ਼ਾ ਮਾਫ਼ੀਆ ਨੂੰ ਕਾਬੂ ਕਰਨ ’ਚ ਅਸਫਲ - ਤਰੁਣ ਚੁੱਘ ਅਗਲੀ ਖ਼ਬਰ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਦੇਵਗਨ ਦੇ ਕਾਤਲਾਂ ਦੀਆਂ ਨਵੀਆਂ ਤਸਵੀਰਾਂ ਪੁਲਿਸ ਵਲੋਂ ਜਾਰੀ
Ad Position 24