25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੀ.ਆਰ.ਟੀ.ਸੀ., ਪਨਬੱਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਹੜਤਾਲ ਖ਼ਤਮ

ਪਟਿਆਲਾ, 24 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਪ੍ਰਸਤੀ ਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਚੇਅਰਮੈਨ ਪੀ. ਆਰ.

Ad Position 21
No active advertisement
ਅਜੀਤ ਡੈਸਕ 25-10-2026


ਟਰਾਂਸਪੋਰਟ ਮੰਤਰੀ ਚੀਮਾ ਦੀ ਮੌਜੂਦਗੀ ’ਚ ਅਧਿਕਾਰੀਆਂ ਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ

ਪਟਿਆਲਾ, 24 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਪ੍ਰਸਤੀ ਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਯੂਨੀਅਨ ਵਲੋਂ ਹੜਤਾਲ ਖ਼ਤਮ ਕਰਨ ਸੰਬੰਧੀ ਸਹਿਮਤੀ ਪ੍ਰਗਟਾਈ ਗਈ । ਮੀਟਿੰਗ ਦੌਰਾਨ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵਲੋਂ ਟਰਾਂਸਪੋਰਟ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੀ.ਆਰ.ਟੀ.ਸੀ. ਵਲੋਂ ਸਵਾਰੀਆਂ ਨੂੰ ਬਿਹਤਰ ਤੇ ਸੁਵਿਧਾਜਨਕ ਬੱਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ ਵਿਚ ਜਲਦ ਹੀ 100 ਨਵੀਆਂ ਮਿੱਡੀ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਇਲਾਵਾ, ਪੀ.ਆਰ.ਟੀ.ਸੀ. ਦੀਆਂ ਜ਼ਮੀਨਾਂ ’ਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐੱਲ.) ਰਾਹੀਂ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਤ ਕਰਨ ਸਬੰਧੀ ਕਾਰਵਾਈ ਵੀ ਅਰੰਭੀ ਜਾ ਚੁੱਕੀ ਹੈ। ਇਸ ਤਹਿਤ ਪੀ.ਆਰ.ਟੀ.ਸੀ. ਮੁੱਖ ਦਫ਼ਤਰ, ਪਟਿਆਲਾ, ਪੀ.ਆਰ.ਟੀ.ਸੀ. ਵਰਕਸ਼ਾਪ ਸਰਹਿੰਦੀ ਗੇਟ ਪਟਿਆਲਾ ਤੇ ਪੀ.ਆਰ.ਟੀ.ਸੀ. ਵਰਕਸ਼ਾਪ ਸੰਗਰੂਰ ਵਿਖੇ ਆਈ.ਓ.ਸੀ.ਐੱਲ. ਵਲੋਂ ਜਲਦ ਹੀ ਪੈਟਰੋਲ ਪੰਪ ਸਥਾਪਤ ਕਰਨ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ । ਚੇਅਰਮੈਨ ਹਰਪਾਲ ਜੁਨੇਜਾ ਵਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪੀ.ਆਰ.ਟੀ.ਸੀ. ਵਲੋਂ ਹਾਲ ਹੀ ਅਤਿ-ਆਧੁਨਿਕ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ (ਈ.ਟੀ.ਐਮ.) ਦਾ ਪਟਿਆਲਾ ਡਿਪੂ ਵਿਖੇ ਪਾਇਲਟ ਪ੍ਰਾਜੈਕਟ ਸਫ਼ਲਤਾਪੂਰਵਕ ਚਲਾਇਆ ਜਾ ਚੁੱਕਾ ਹੈ । ਆਉਣ ਵਾਲੇ ਹਫ਼ਤਿਆਂ ਦੌਰਾਨ ਪੀ.ਆਰ.ਟੀ.ਸੀ. ਦੇ ਸਮੂਹ ਡਿਪੂਆਂ ਵਿਚ ਸਬੰਧਿਤ ਸਟਾਫ਼ ਨੂੰ ਨਵੀਆਂ ਈ.ਟੀ.ਐਮ. ਮਸ਼ੀਨਾਂ ਦੀ ਵਰਤੋਂ ਸਬੰਧੀ ਸਿਖਲਾਈ ਪ੍ਰਦਾਨ ਕਰਨ ਉਪਰੰਤ ਇਸ ਪ੍ਰਾਜੈਕਟ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ । ਇਸ ਨਾਲ ਟਿਕਟਿੰਗ ਪ੍ਰਣਾਲੀ ਨੂੰ ਹੋਰ ਸੁਚਾਰੂ, ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣ ਵਿਚ ਮਦਦ ਮਿਲੇਗੀ । ਇਸ ਮੀਟਿੰਗ ਵਿਚ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਏਐਮਡੀ ਨਵਦੀਪ ਕੁਮਾਰ, ਜਨਰਲ ਮੈਨੇਜਰ (ਪ੍ਰਸ਼ਾਸਨ) ਅਮਨਵੀਰ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀ ਅਤੇ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਤੇਜਿੰਦਰਪਾਲ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਰਹੀ ਹੈ : ਹਰਪਾਲ ਸਿੰਘ ਚੀਮਾ
Ad Position 24