25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਾਸਮਤੀ ਝੋਨੇ ਦੇ ਭਾਅ ਪੰਜ ਹਜ਼ਾਰ ਤੋਂ ਟੱਪੇ

ਮੂਨਕ, 24 ਅਕਤੂਬਰ (ਕੇਵਲ ਸਿੰਗਲਾ)-ਪੰਜਾਬ ਅਤੇ ਹਰਿਆਣਾ ਦੇ ਬਾਸਮਤੀ ਉਤਪਾਦਕ ਕਿਸਾਨਾਂ ਲਈ ਇਸ ਸਾਲ ਖ਼ੁਸ਼ਖ਼ਬਰੀ ਹੈ। ਬਾਸਮਤੀ ਝੋਨੇ ਦੀਆਂ ਕੀਮਤਾਂ ਵਿਚ ਤੇਜ਼ੀ ਆਉਣ ਨਾਲ ਕਿਸਾਨਾਂ ਨੂੰ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਵੱਧ ਭਾਅ ਮਿਲ ਰਹੇ ਹਨ।

Ad Position 21
No active advertisement
ਅਜੀਤ ਡੈਸਕ 25-10-2026
ਮੂਨਕ, 24 ਅਕਤੂਬਰ (ਕੇਵਲ ਸਿੰਗਲਾ)-ਪੰਜਾਬ ਅਤੇ ਹਰਿਆਣਾ ਦੇ ਬਾਸਮਤੀ ਉਤਪਾਦਕ ਕਿਸਾਨਾਂ ਲਈ ਇਸ ਸਾਲ ਖ਼ੁਸ਼ਖ਼ਬਰੀ ਹੈ। ਬਾਸਮਤੀ ਝੋਨੇ ਦੀਆਂ ਕੀਮਤਾਂ ਵਿਚ ਤੇਜ਼ੀ ਆਉਣ ਨਾਲ ਕਿਸਾਨਾਂ ਨੂੰ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਵੱਧ ਭਾਅ ਮਿਲ ਰਹੇ ਹਨ। ਤਾਜ਼ਾ ਜਾਣਕਾਰੀ ਅਨੁਸਾਰ, ਬਾਸਮਤੀ ਝੋਨੇ ਦੀਆਂ ਵੱਖ-ਵੱਖ ਕਿਸਮਾਂ ਦੇ ਭਾਅ 4,200 ਤੋਂ 5,500 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਏ ਹਨ। 1401, 1121 ਅਤੇ 1718 ਵਰਗੀਆਂ ਪ੍ਰਮੁੱਖ ਕਿਸਮਾਂ ਦੇ ਭਾਅ ਪੰਜ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਤੋਂ ਪਾਰ ਹੋ ਚੁੱਕੇ ਹਨ। ਪਿਛਲੇ ਸਾਲ ਬਾਸਮਤੀ ਝੋਨੇ ਦੀ ਔਸਤ ਕੀਮਤ ਲਗਭਗ 3,000 ਰੁਪਏ ਪ੍ਰਤੀ ਕੁਇੰਟਲ ਸੀ, ਜਦਕਿ ਇਸ ਸਾਲ ਔਸਤ ਭਾਅ 5,200 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਿਆ ਹੈ। ਇਸ ਤਰ੍ਹਾਂ ਔਸਤ ਕੀਮਤ ਵਿਚ 2,200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ 73 ਫ਼ੀਸਦੀ ਬਣਦਾ ਹੈ। ਹਰਿਆਣਾ ਵਿਚ ਦਿੱਲੀ ਦੇ ਨੇੜਲੇ ਇਲਾਕਿਆਂ ਦੀਆਂ ਮੰਡੀਆਂ ਵਿਚ ਬਾਸਮਤੀ 1121 ਦਾ ਭਾਅ 5,500 ਰੁਪਏ ਪ੍ਰਤੀ ਕੁਇੰਟਲ ਤੱਕ ਚੱਲ ਰਿਹਾ ਹੈ। ਇਸ ਤੋਂ ਇਲਾਵਾ, ਕੰਬਾਈਨ ਨਾਲ ਕੱਟੇ ਝੋਨੇ ਦੇ ਮੁਕਾਬਲੇ ਹੱਥਾਂ ਨਾਲ ਝਾੜੇ ਝੋਨੇ ਦੇ ਭਾਅ ਲਗਭਗ 300 ਰੁਪਏ ਪ੍ਰਤੀ ਕੁਇੰਟਲ ਵੱਧ ਮਿਲ ਰਹੇ ਹਨ। ਬਾਸਮਤੀ ਦੇ ਭਾਅ ਵਧਣ ਦਾ ਮੁੱਖ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਮੰਗ ਵਧੀ ਹੈ। ਖ਼ਾਸ ਕਰਕੇ ਸਾਊਦੀ ਅਰਬ, ਸੰਯੁਕਤ ਅਰਬ ਅਮੀਰਾਤ, ਯਮਨ ਤੇ ਹੋਰ ਖਾੜੀ ਦੇਸ਼ਾਂ ਵਿਚ ਬਾਸਮਤੀ ਚੌਲਾਂ ਦੀ ਮੰਗ ਵਧਣ ਨਾਲ ਭਾਰਤੀ ਬਾਸਮਤੀ ਨੂੰ ਹੁਲਾਰਾ ਮਿਲਿਆ ਹੈ । ਬਾਸਮਤੀ ਦੇ ਵਧੇ ਭਾਅ ਕਿਸਾਨਾਂ ਲਈ ਰਾਹਤ ਵਾਲੀ ਗੱਲ ਹਨ, ਪਰ ਖੇਤੀ ਲਾਗਤਾਂ ਵਿਚ ਵਾਧੇ ਕਾਰਨ ਮੁਨਾਫ਼ੇ ਦਾ ਸਹੀ ਅੰਦਾਜ਼ਾ ਲਾਉਣਾ ਵੀ ਜ਼ਰੂਰੀ ਹੈ । ਖ਼ਾਸ ਤੌਰ ’ਤੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੌਜੂਦਾ ਤੇਜ਼ੀ ਦੇ ਆਧਾਰ ’ਤੇ ਅਗਲੇ ਸਾਲ ਲਈ ਜ਼ਮੀਨਾਂ ਦੇ ਠੇਕੇ ਵਧਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੀ ਸਿੰਧ ਸਰਕਾਰ ਵਲੋਂ ਰਾਮ ਸਿੰਘ ਮਨੁੱਖੀ ਅਧਿਕਾਰ ਵਿਭਾਗ ਦੇ ਫੋਕਲ ਪਰਸਨ ਨਿਯੁਕਤ ਅਗਲੀ ਖ਼ਬਰ ਸ਼੍ਰੋਮਣੀ ਕਵੀ ਤੇ ਐਡਵੋਕੇਟ ਅਜਾਇਬ ਸਿੰਘ ਹੁੰਦਲ ਦਾ ਦਿਹਾਂਤ
Ad Position 24