24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਿਊਜ਼ਕਲਿਕ ਖਿਲਾਫ਼ ਮਾਮਲਾ ਰੱਦ ਕਰਨ ਵਿਰੁੱਧ ਸੁਪਰੀਮ ਕੋਰਟ ਪੁੱਜੀ ਈ.ਡੀ.

ਨਵੀਂ ਦਿੱਲੀ, 24 ਅਕਤੂਬਰ (ਏਜੰਸੀ)-ਈ. ਡੀ.

Ad Position 21
No active advertisement
ਅਜੀਤ ਡੈਸਕ 25-10-2026
ਨਵੀਂ ਦਿੱਲੀ, 24 ਅਕਤੂਬਰ (ਏਜੰਸੀ)-ਈ.ਡੀ. ਨੇ ਦਿੱਲੀ ਹਾਈ ਕੋਰਟ ਦੇ ਇਕ ਆਦੇਸ਼ ਖਿਲਾਫ਼ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹਾਈ ਕੋਰਟ ਨੇ ਐਫ਼.ਡੀ.ਆਈ. ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ’ਚ ਨਿਊਜ਼ ਪੋਰਟਲ ‘ਨਿਊਜ਼ਕਲਿਕ’ ਅਤੇ ਇਸ ਦੇ ਐਡੀਟਰ ਇਨ ਚੀਫ਼ ਪ੍ਰਬੀਰ ਪੁਰਕਾਇਸਥ ਦੇ ਖਿਲਾਫ਼ ਦਰਜ ਹਵਾਲਾ ਰਾਸ਼ੀ ਮਾਮਲੇ ਨੂੰ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਈ.ਡੀ. ਨੇ ਤਰਕ ਦਿੱਤਾ ਕਿ ਹਾਈ ਕੋਰਟ ਨੇ ਹਵਾਲਾ ਰਾਸ਼ੀ ਮਾਮਲੇ ਦੀ ਜਾਂਚ ਕੀਤੇ ਬਿਨਾਂ ਹੀ ਉਸ ਦੀ ਈ.ਸੀ.ਆਈ.ਆਰ. (ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ) ਨੂੰ ਰੱਦ ਕਰ ਦਿੱਤਾ। ਨਾਲ ਹੀ ਫੈਸਲਾ ਸੁਣਾਉਣ ’ਚ 5 ਮਹੀਨਿਆਂ ਦੀ ਦੇਰੀ ਵੀ ਹੋਈ। ਇਸ ਮਾਮਲੇ ਦੀ ਸੁਣਵਾਈ ਅਜੇ ਸੂਚੀਬੱਧ ਨਹੀਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਭੌਤਿਕ ਵਿਗਿਆਨੀ ਅਸ਼ੋਕ ਸੇਨ ਓਸਕਰ ਕਲਾਈਨ ਮੈਡਲ ਨਾਲ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਬਿਬਾਨਗੜ੍ਹ ਸਾਹਿਬ ਰਾਹੀਂ ਫ਼ਤਹਿਗੜ੍ਹ ਸਾਹਿਬ ਤੱਕ ਜਾਣ ਵਾਲੀ ਸੜਕ ’ਤੇ ਪ੍ਰੀਮਿਕਸ...
Ad Position 24