25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਝੋਟਾ ਹੱਤਿਆ ਮਾਮਲਾ-ਐਕਸ਼ਨ ਕਮੇਟੀ 2 ਮੁੱਖ ਮੰਗਾਂ ਮੰਨਵਾਉਣ ’ਤੇ ਅੜੀ, ਪੋਸਟਮਾਰਟਮ ’ਤੇ ਨਹੀਂ ਹੋਈ ਸਹਿਮਤੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 25 ਅਕਤੂਬਰ-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸਥਿਤੀ ਜਿਉਂ ਦੀ ਤਿਉਂ ਹੈ । ਐਕਸ਼ਨ ਕਮੇਟੀ 2 ਮੁੱਖ ਮੰਗਾਂ ’ਤੇ ਅੜੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 26-10-2026
ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 25 ਅਕਤੂਬਰ-ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸਥਿਤੀ ਜਿਉਂ ਦੀ ਤਿਉਂ ਹੈ । ਐਕਸ਼ਨ ਕਮੇਟੀ 2 ਮੁੱਖ ਮੰਗਾਂ ’ਤੇ ਅੜੀ ਹੋਈ ਹੈ। ਧਰਨਾ 13ਵੇਂ ਦਿਨ ਵੀ ਜਾਰੀ ਰਿਹਾ ਜਦਕਿ ਸੰਘਰਸ਼ਕਾਰੀਆਂ ਦੇ ਸੱਦੇ ’ਤੇ ਕੁਝ ਪਿੰਡਾਂ ’ਚ ਝਾੜੂ ਵੀ ਸਾੜੇ ਗਏ। ਇਸ ਦੇ ਨਾਲ ਹੀ ਭਾਕਿਯੂ (ਉਗਰਾਹਾਂ) ਵਲੋਂ ਵੀ ਜ਼ਿਲ੍ਹੇ ਦੇ ਦਰਜਨ ਦੇ ਕਰੀਬ ਪਿੰਡਾਂ ’ਚ ਮੁੱਖ ਮੰਤਰੀ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਗਏ । ਧਰਨੇ ਨੂੰ ਸੀ.ਪੀ.ਆਈ. ਦੇ ਸੂਬਾ ਸਕੱਤਰ ਕਾ. ਨਿਰਮਲ ਸਿੰਘ ਧਾਲੀਵਾਲ, ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ, ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਪ੍ਰਗਤੀਸ਼ੀਲ ਲੇਖਕ ਸਭਾ ਦੇ ਡਾ. ਸੁਖਦੇਵ ਸਿੰਘ ਸਿਰਸਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਵੱਡਾ ਮੁੱਦਾ ਹੈ, ਦੇ ਖ਼ਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਮੁੱਠ ਹੋ ਕੇ ਲੜਨਾ ਪਵੇਗਾ । ਐਕਸ਼ਨ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਤੇ ਡੀ.ਜੀ.ਪੀ. ਦੇ ਅਸਤੀਫ਼ੇ ਤੋਂ ਬਾਅਦ ਹੀ ਪੋਸਟਮਾਰਟਮ ਕਰਵਾਇਆ ਜਾਵੇਗਾ। ਧਰਨਾਕਾਰੀਆਂ ਨੇ ਝਾੜੂ ਸਾੜ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਰੋਸ ਪ੍ਰਗਟਾਇਆ । ਇਸ ਮੌਕੇ ਝੋਟੇ ਦੇ ਪਿਤਾ ਭੀਮ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਐਕਸ਼ਨ ਕਮੇਟੀ ਦੇ ਆਗੂ ਤੇ ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁੰਨ ਸ਼ਾਮਿਲ ਸਨ । ਦੇਰ ਸ਼ਾਮ ਖਬਰ ਲਿਖਣ ਸਮੇਂ ਵਪਾਰ ਮੰਡਲ ਦੀ ਮੀਟਿੰਗ ਜਾਰੀ ਸੀ, ਜਿਸ ’ਚ ਐਕਸ਼ਨ ਕਮੇਟੀ ਦੇ ਮੈਂਬਰ ਵੀ ਸ਼ਾਮਿਲ ਸਨ । ਵਪਾਰੀਆਂ ਦਾ ਕਹਿਣਾ ਸੀ ਕਿ ਧਰਨੇ ਕਰ ਕੇ ਉਨ੍ਹਾਂ ਦਾ ਵਪਾਰ ਚੌਪਟ ਹੋ ਗਿਆ ਹੈ, ਜਿਸ ਕਰਕੇ ਇਸ ਮੁੱਦੇ ’ਤੇ ਕੁਝ ਵਿਚਾਰਿਆ ਜਾਵੇ । ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਜਿੱਥੇ ਪੰਜਾਬ ਦੇ ਲੋਕਾਂ ਦਾ ਇਸ ਗੱਲੋਂ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਝੋਟਾ ਦੀ ਹੱਤਿਆ ਦੇ ਰੋਸ ’ਚ ਝਾੜੂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਹਨ, ਉੱਥੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕੀਤੇ ਆਦੇਸ਼ ਮੁਤਾਬਿਕ 28 ਅਕਤੂਬਰ ਨੂੰ ਝੋਟੇ ਦੇ ਪਰਿਵਾਰ ਦੀ ਚੜ੍ਹਦੀ ਕਲਾ ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ਵ ਭਰ ਦੇ ਗੁਰੂ ਘਰਾਂ ’ਚ ਅਰਦਾਸ ਕਰਨ । ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਪਰਮਿੰਦਰ ਸਿੰਘ ਬਾਲਿਆਂਵਾਲੀ, ਗਗਨਦੀਪ ਸਿਰਸੀਵਾਲਾ, ਹਰਿੰਦਰ ਸਿੰਘ ਮਾਨਸ਼ਾਹੀਆ ਆਦਿ ਹਾਜ਼ਰ ਸਨ। ਕੌਮੀ ਇਨਸਾਫ਼ ਮੋਰਚੇ ਦੇ ਆਗੂ ਨਿਹੰਗ-ਸਿੰਘ ਬਾਬਾ ਰਾਜਾ ਰਾਮ ਸਿੰਘ ਨੇ ਸਸਕਾਰ ਕਰਨ ਦੀ ਪ੍ਰੋੜ੍ਹਤਾ ਕੀਤੀ ਹੈ । ਇੱਥੇ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਪਸ਼ਟ ਕਿਹਾ ਕਿ ਝੋਟਾ ਕੌਮ ਦਾ ਸ਼ਹੀਦ ਹੈ, ਦੀਆਂ ਅੰਤਿਮ ਰਸਮਾਂ ਪਰਿਵਾਰ ਨੂੰ ਕਰਨੀਆਂ ਚਾਹੀਦੀਆਂ ਹਨ । ਉਨ੍ਹਾਂ ਕਿਹਾ ਕਿ ਸਸਕਾਰ ਕਰ ਕੇ ਪਾਠ ਦਾ ਭੋਗ ਪਾਉਣਾ ਚਾਹੀਦਾ ਹੈ ਜਦਕਿ ਅੰਦੋਲਨ ਇਸੇ ਤਰ੍ਹਾਂ ਚੱਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੂਰੀ ਤਾਕਤ ਨਾਲ ਲੜੇਗਾ ਵਿਧਾਨ ਸਭਾ ਚੋਣਾਂ-ਗਗਨਅਜੀਤ, ਲੌਂਗੋਵਾਲ ਤੇ ਗਿ. ਹਰਦੀਪ ਸ... ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਇਕ ਵਿਅਕਤੀ...
Ad Position 24