25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਦੀ ਸੇਵਾ ਆਰੰਭ

ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ । ਇਸ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਪਰਿਕਰਮਾ ਸਥਿਤ ਇਤਿਹਾਸਕ ਅਸਥਾਨਾਂ, ਸ੍ਰੀ ਅਕਾਲ ਤਖ਼ਤ ਸਾਹਿਬ, ਵਿਖੇ ਵੱਖ ਵੱਖ ਤਰ੍ਹਾਂ ਤੇ ਦੇਸੀ ਤੇ ਵਿਦੇਸ਼ੀ ਫੁੱਲਾਂ ਅਤੇ ਸੁੰਦਰ ਲਾਈਟਾਂ ਦੀ ਸਜਾਵਟ ਦੀ ਸੇਵਾ ਕੀਤੀ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 26-10-2026
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ । ਇਸ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ, ਪਰਿਕਰਮਾ ਸਥਿਤ ਇਤਿਹਾਸਕ ਅਸਥਾਨਾਂ, ਸ੍ਰੀ ਅਕਾਲ ਤਖ਼ਤ ਸਾਹਿਬ, ਵਿਖੇ ਵੱਖ ਵੱਖ ਤਰ੍ਹਾਂ ਤੇ ਦੇਸੀ ਤੇ ਵਿਦੇਸ਼ੀ ਫੁੱਲਾਂ ਅਤੇ ਸੁੰਦਰ ਲਾਈਟਾਂ ਦੀ ਸਜਾਵਟ ਦੀ ਸੇਵਾ ਕੀਤੀ ਜਾ ਰਹੀ ਹੈ । ਇਸ ਪਵਿੱਤਰ ਦਿਹਾੜੇ ਦੇ ਸੰਬੰਧ ਵਿਚ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ । ਇਸ ਸੰਬੰਧੀ ਸ਼ਰਧਾਲੂ ਸਤਿੰਦਰਬੀਰ ਸਿੰਘ ਨੇ ਦੱਸਿਆ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ 25 ਦੇ ਕਰੀਬ ਕਿਸਮਾਂ ਦੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕਰਨ ਦੀ ਸੇਵਾ ਮੁੰਬਈ ਦੀ ਸੰਗਤ ਵਲੋਂ ਕਰਵਾਈ ਜਾ ਰਹੀ ਹੈ, ਜਿਸ ਵਿਚ ਲਿੱਲੀ, ਵੱਖ ਵੱਖ ਪ੍ਰਕਾਰ ਦੇ ਗੁਲਾਬ, ਅਰਸੋਨੀਅਮ, ਬੇਰੀਜ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ ਆਰਜ਼ੀ ਰੌਸ਼ਨੀਆਂ ਦੀ ਸਜਾਵਟ ਦੀ ਸੇਵਾ ਨਿਊਜ਼ੀਲੈਂਡ ਵਾਸੀ ਸਿੱਖ ਸ਼ਰਧਾਲੂਆਂ ਡਾ. ਇੰਦਰਪਾਲ ਸਿੰਘ ਅਤੇ ਗਗਨਦੀਪ ਸਿੰਘ ਦੇ ਸਮੂਹ ਪਰਿਵਾਰ ਵਲੋਂ ਕਰਵਾਈ ਜਾ ਰਹੀ ਹੈ। ਜਿਸ ਦੇ ਤਹਿਤ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਲਗਭਗ 9 ਹਜ਼ਾਰ ਲਾਈਟਾਂ ਦੀਆਂ ਲੜੀਆਂ ਲਗਾਈਆਂ ਜਾ ਰਹੀਆਂ ਹਨ। ਸੇਵਾ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ ਅਟਾਰੀ, ਮੀਤ ਮੈਨੇਜਰ ਦਿਲਬਾਗ ਸਿੰਘ, ਸੁਪਰਵਾਈਜ਼ਰ ਦਲਜੀਤ ਸਿੰਘ ਅਤੇ ਯਾਦਵਿੰਦਰ ਸਿੰਘ ਪੀ. ਏ. ਹਾਜ਼ਰ ਸਨ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਲ੍ਹ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਲਤੇਜ ਪੰਨੂ ਦਾ ਭੂੰਦੜ ’ਤੇ ਪਲਟਵਾਰ: ਤੁਹਾਡੇ ਆਪਣੇ ਲੋਕ ਹੀ ਤੁਹਾਡੇ ਸੰਪਰਕ ਵਿਚ ਨਹੀਂ ਹਨ ਅਗਲੀ ਖ਼ਬਰ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਬਰਾਮਦ
Ad Position 24