ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਨੂੰ ਵਿਸ਼ਵ ਭਰ ’ਚ ਅਰਦਾਸ ਕੀਤੀ ਜਾਵੇ ਜਥੇਦਾਰ ਵਲੋਂ ਖਾਲਸਾ ਪੰਥ ਨੂੰ ਦਿੱਤਾ ਸੰਦੇਸ਼
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿਚ ਗੁਰਦੁਆਰਾ ਸਾਹਿਬਾਨ ’ਚ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿਚ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
26-10-2026