25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਏਸ਼ਿਆਈ ਖੇਡਾਂ ’ਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵਲੋਂ ਸ਼ਾਨਦਾਰ ਜਿੱਤ ਹਾਸਿਲ ਕਰਨ ’ਤੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋਵਾਂ ਟੀਮਾਂ ਦੀ ਸਫ਼ਲਤਾ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਇਸ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਭੋਲਾਨਾਥ ਸਿੰਘ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਏਸ਼ਿਆਈ ਖੇਡਾਂ ’ਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵਲੋਂ ਸ਼ਾਨਦਾਰ ਜਿੱਤ ਹਾਸਿਲ ਕਰਨ ’ਤੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋਵਾਂ ਟੀਮਾਂ ਦੀ ਸਫ਼ਲਤਾ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਇਸ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਭੋਲਾਨਾਥ ਸਿੰਘ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਭਾਰਤੀ ਹਾਕੀ ਖਿਡਾਰੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਜਿੱਤ ਦਾ ਅਹਿਮ ਆਧਾਰ ਮੰਨਦਿਆਂ ਕਾਮਨਾ ਕੀਤੀ ਕਿ ਖਿਡਾਰੀ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਵਧਾਉਂਦੇ ਰਹਿਣ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਹਰਵਿੰਦਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸਹਾਇਕ ਸੂਚਨਾ ਅਧਿਕਾਰੀ ਜਤਿੰਦਰ ਸਿੰਘ, ਰਾਕੇਸ਼ ਭਾਟੀਆ, ਕੋਚ ਗੁਰਬਖਸੀਸ਼ ਸਿੰਘ, ਕੁਲਜੀਤ ਸਿੰਘ ਭੰਮਰਾ, ਪ੍ਰਭਜੋਤ ਸਿੰਘ, ਪਰਮਜੀਤ ਸਿੰਘ, ਜਸਕਰਨ ਸਿੰਘ ਤੇ ਖਿਡਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਲਈ ‘ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ’ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਨੂੰ ਵਿਸ਼ਵ ਭਰ ’ਚ ਅਰਦਾਸ ਕੀਤੀ ਜਾਵੇ ਜਥ...
Ad Position 24