ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਲਈ ‘ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ’ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ
ਤਲਵੰਡੀ ਸਾਬੋ, 25 ਅਕਤੂਬਰ (ਰਣਜੀਤ ਸਿੰਘ ਰਾਜੂ)-ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਰਿਹਾਇਸ਼ੀ ਸੁਵਿਧਾ ਲਈ ਇੱਕ ਵਿਸ਼ਾਲ ਤੇ ਆਧੁਨਿਕ ਨਵੀਂ ਸਰਾਂ ‘ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ’ ਦੀ ਕਾਰ ਸੇਵਾ ਦਾ ਨੀਂਹ ਪੱਥਰ ਅੱਜ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਗੁਰਮਰਿਆਦਾ ਅਨੁਸਾਰ ਅਰਦਾਸ ਉਪਰੰਤ ਟੱਕ ਲਗਾ ਕੇ ਰੱਖਿਆ ਗਿਆ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਮੁਤਾਬਿਕ ਆਧੁਨਿਕ ਸਰਾਂ ‘ਕਾਰ ਸੇਵਾ’ ਵਾਲੇ ਮਹਾਂਪੁਰਖ ਸੰਤ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ (ਦਿੱਲੀ ਵਾਲੇ) ਵਲੋਂ ਸ਼੍ਰੋਮਣੀ ਕਮੇਟੀ ਦੇ ਸਾਥ ਤੇ ਸੰਗਤਾਂ ਦੇ ਸਹਿਯੋਗ ਸਦਕਾ ਤਿਆਰ ਕਰਵਾਈ ਜਾ ਰਹੀ ਹੈ।
ਤਲਵੰਡੀ ਸਾਬੋ, 25 ਅਕਤੂਬਰ (ਰਣਜੀਤ ਸਿੰਘ ਰਾਜੂ)-ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਰਿਹਾਇਸ਼ੀ ਸੁਵਿਧਾ ਲਈ ਇੱਕ ਵਿਸ਼ਾਲ ਤੇ ਆਧੁਨਿਕ ਨਵੀਂ ਸਰਾਂ ‘ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ’ ਦੀ ਕਾਰ ਸੇਵਾ ਦਾ ਨੀਂਹ ਪੱਥਰ ਅੱਜ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਲੋਂ ਗੁਰਮਰਿਆਦਾ ਅਨੁਸਾਰ ਅਰਦਾਸ ਉਪਰੰਤ ਟੱਕ ਲਗਾ ਕੇ ਰੱਖਿਆ ਗਿਆ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਮੁਤਾਬਿਕ ਆਧੁਨਿਕ ਸਰਾਂ ‘ਕਾਰ ਸੇਵਾ’ ਵਾਲੇ ਮਹਾਂਪੁਰਖ ਸੰਤ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ (ਦਿੱਲੀ ਵਾਲੇ) ਵਲੋਂ ਸ਼੍ਰੋਮਣੀ ਕਮੇਟੀ ਦੇ ਸਾਥ ਤੇ ਸੰਗਤਾਂ ਦੇ ਸਹਿਯੋਗ ਸਦਕਾ ਤਿਆਰ ਕਰਵਾਈ ਜਾ ਰਹੀ ਹੈ। ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ ਤੇ ਸੰਗਤਾਂ ਦੀ ਵਧ ਰਹੀ ਆਮਦ ਦੇ ਮੱਦੇਨਜ਼ਰ ਰਿਹਾਇਸ਼ੀ ਥਾਂ ਦਾ ਵਿਸਥਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਕਾਰ ਸੇਵਾ ਦਿੱਲੀ ਵਾਲੇ ਸੰਤ ਬਾਬਾ ਬਚਨ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਥੇਬੰਦੀ ਹਮੇਸ਼ਾ ਹੀ ਗੁਰਦੁਆਰਾ ਸਾਹਿਬਾਨ ਦੀ ਉਸਾਰੀ ਅਤੇ ਸੇਵਾ ਸੰਭਾਲ ਵਿਚ ਮੋਹਰੀ ਰੋਲ ਅਦਾ ਕਰਦੀ ਆ ਰਹੀ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਦਰਬਾਰ ਵਿਖੇ ਸੰਗਤਾਂ ਦੇ ਆਰਾਮ ਅਤੇ ਸਹੂਲਤ ਲਈ ਸਰਾਂ ਦੀ ਉਸਾਰੀ ਕਰਵਾਉਣੀ ਬਹੁਤ ਵੱਡਾ ਪੁੰਨ ਦਾ ਕਾਰਜ ਹੈ। ਉਦਘਾਟਨੀ ਸਮਾਗਮ ’ਚ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਅੰਤ੍ਰਿਗ ਮੈਂਬਰ ਭਾਈ ਮੇਜਰ ਸਿੰਘ ਢਿੱਲੋਂ, ਸੁਰਜੀਤ ਸਿੰਘ ਰਾਇਪੁਰ, ਬੀਬੀ ਜੋਗਿੰਦਰ ਕੌਰ, ਬਾਬਾ ਬੂਟਾ ਸਿੰਘ ਗੁਰਥੜੀ, ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਚਾਰੇ ਮੈਂਬਰ ਸ਼੍ਰੋਮਣੀ ਕਮੇਟੀ, ਸੁਖਮਿੰਦਰ ਸਿੰਘ ਸਕੱਤਰ ਵਿੱਦਿਆ, ਭਗਵੰਤ ਸਿੰਘ ਧੰਗੇੜਾ ਵਧੀਕ ਸਕੱਤਰ ਧਰਮ ਪ੍ਰਚਾਰ, ਤਖਤ ਸਾਹਿਬ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ, ਬਾਬਾ ਚਰਨਜੀਤ ਸਿੰਘ ਕਾਰ ਸੇਵਾ, ਭਾਈ ਸਰਬਜੀਤ ਸਿੰਘ ਢੋਟੀਆਂ ਹੈੱਡ ਪ੍ਰਚਾਰਕ ਸਮੇਤ ਵੱਡੀ ਗਿਣਤੀ ‘ਚ ਸੰਗਤ ਮੌਜੂਦ ਸੀ।