25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਕੈਮਿਸਟਾਂ ਦਾ ਵੱਡਾ ਫ਼ੈਸਲਾ : ਪ੍ਰੇਗਾਬਾਲਿਨ ਤੇ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਲਗਾਈ ਰੋਕ

ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸੂਬੇ ਭਰ ’ਚ ਪ੍ਰੈਗਾਬਾਲਿਨ ਤੇ ਹੋਰ ਹੈਬਿਟ ਫਾਰਮਿੰਗ (ਆਦਤ ਪਾਉਣ ਵਾਲੀਆਂ) ਦਵਾਈਆਂ ਤੋਂ ਦੂਰੀ ਬਣਾਉਣ ਦਾ ਅਹਿਮ ਫ਼ੈਸਲਾ ਲਿਆ ਹੈ। ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਤੇ ਜਨਰਲ ਸਕੱਤਰ ਜੀ.

Ad Position 21
No active advertisement
ਅਜੀਤ ਡੈਸਕ 26-10-2026
ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸੂਬੇ ਭਰ ’ਚ ਪ੍ਰੈਗਾਬਾਲਿਨ ਤੇ ਹੋਰ ਹੈਬਿਟ ਫਾਰਮਿੰਗ (ਆਦਤ ਪਾਉਣ ਵਾਲੀਆਂ) ਦਵਾਈਆਂ ਤੋਂ ਦੂਰੀ ਬਣਾਉਣ ਦਾ ਅਹਿਮ ਫ਼ੈਸਲਾ ਲਿਆ ਹੈ। ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਤੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਦੀ ਅਗਵਾਈ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੂਬੇ ਦੇ ਸਮੂਹ 23 ਜ਼ਿਲ੍ਹਿਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਦੀ ਮੀਟਿੰਗ ’ਚ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਹਾਲ ਹੀ ’ਚ ਮਾਨਸਾ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ 30,000 ਦਵਾਈ ਵਪਾਰੀਆਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਿਆ ਜਾਣ ਲੱਗਾ ਹੈ। ਦੁਕਾਨਾਂ ’ਤੇ ਪੁਲਿਸ ਅਤੇ ਸਿਹਤ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਚੈਕਿੰਗ, ਛੋਟੀਆਂ-ਛੋਟੀਆਂ ਗੱਲਾਂ ’ਤੇ ਸਮਾਂ ਦਿੱਤੇ ਬਿਨਾਂ ਦੁਕਾਨਾਂ ਸੀਲ ਕਰਨ ਅਤੇ ਕੈਮਿਸਟਾਂ ਦਾ ਮਨੋਬਲ ਡੇਗਣ ਤੇ ਉਨ੍ਹਾਂ ਦੇ ਚਰਿੱਤਰ ’ਤੇ ਸਵਾਲ ਚੁੱਕਣ ਦਾ ਐਸੋਸੀਏਸ਼ਨ ਨੇ ਗੰਭੀਰ ਨੋਟਿਸ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਤਾਲਿਬਾਨ ਨਾਲ ਲੜਨ ਲਈ ਪਾਕਿ ਸਾਬਕਾ ਅਫ਼ਗਾਨ ਨਾਗਰਿਕਾਂ ਨੂੰ ਮੁਹੱਈਆ ਕਰਵਾ ਰਿਹਾ ਹਥਿਆਰ-ਖਲੀਲਜ਼ਾਦ ਅਗਲੀ ਖ਼ਬਰ ਫ਼ੌਜ ਤੇ ਆਈ. ਐੱਸ. ਆਈ. ਦੀ ਸਰਪ੍ਰਸਤੀ ’ਚ ਵਧੇ ਫੁੱਲੇ ਜਮਾਤ-ਉਲ-ਅਹਰਾਰ ਸੰਗਠਨ ਤੋਂ ਪਾਕਿ ਬਣਾ ਰਿਹਾ ਦੂਰੀ
Ad Position 24