25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ; ਸੂਬਾਈ ਕੈਮਿਸਟ ਐਸੋਸੀਏਸ਼ਨ ਵਲੋਂ ਜਾਂਚ ’ਚ ਪੂਰਨ ਸਹਿਯੋਗ ਦਾ ਭਰੋਸਾ

ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ’ਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸੂਬਾ ਸਰਕਾਰ ਨੇ ਸ਼ਿਕੰਜਾ ਕੱਸ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਭਰ ਦੇ ਲਗਭਗ 35,000 ਕੈਮਿਸਟਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.)

Ad Position 21
No active advertisement
ਮਨਮੋਹਨ ਸਿੰਘ 26-10-2026
ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ’ਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸੂਬਾ ਸਰਕਾਰ ਨੇ ਸ਼ਿਕੰਜਾ ਕੱਸ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਭਰ ਦੇ ਲਗਭਗ 35,000 ਕੈਮਿਸਟਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਨਿਯਮਾਂ ਦੀ ਪਾਲਣਾ ਤੇ ਨਿਰਪੱਖ ਜਾਂਚ ਲਈ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਉਕਤ ਪੱਤਰ ’ਚ ਪ੍ਰਧਾਨ ਅਸ਼ੋਕ ਗੋਇਲ ਤੇ ਚੇਅਰਮੈਨ ਟਿੱਕਾ ਦਲੀਪ ਸਿੰਘ ਵਲੋਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਨੂੰ ਭਰੋਸਾ ਦਿੱਤਾ ਹੈ ਕਿ ਐਸੋਸੀਏਸ਼ਨ ਵਲੋਂ ਡਰੱਗਜ਼ ਐਂਡ ਕਾਸਮੈਟਿਕਸ ਐਕਟ ਤੇ ਇਸ ਅਧੀਨ ਬਣੇ ਸੰਬੰਧਿਤ ਨਿਯਮਾਂ ਦੀ ਪਾਲਣਾ, ਪੇਸ਼ੇਵਰ ਅਨੁਸ਼ਾਸਨ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਨੇ ਪੱਤਰ ’ਚ ਲਿਖਿਆ ਕਿ ਐਸੋਸੀਏਸ਼ਨ ਨਸ਼ਾ-ਮੁਕਤ ਪੰਜਾਬ ਅਤੇ ਰੰਗਲਾ ਪੰਜਾਬ ਦੇ ਸਾਂਝੇ ਉਦੇਸ਼ ਦੀ ਪ੍ਰਾਪਤੀ ਲਈ ਸੂਬਾ ਸਰਕਾਰ, ਸਿਹਤ ਵਿਭਾਗ ਅਤੇ ਐੱਫ. ਡੀ. ਏ. ਨਾਲ ਰਚਨਾਤਮਿਕ ਸੰਵਾਦ, ਸੰਸਥਾਗਤ ਸਹਿਯੋਗ ਅਤੇ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਹਮਲਾ ਕਰਨ ਵਾਲੇ 4 ਵਿਅਕਤੀਆਂ ਸਮੇਤ 3-4 ਅਣਪਛਾਤਿਆਂ ’ਤੇ ਮਾਮਲਾ ਦਰਜ ਅਗਲੀ ਖ਼ਬਰ ਤਾਲਿਬਾਨ ਨਾਲ ਲੜਨ ਲਈ ਪਾਕਿ ਸਾਬਕਾ ਅਫ਼ਗਾਨ ਨਾਗਰਿਕਾਂ ਨੂੰ ਮੁਹੱਈਆ ਕਰਵਾ ਰਿਹਾ ਹਥਿਆਰ-ਖਲੀਲਜ਼ਾਦ
Ad Position 24