26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰਾਜਬੀਰ ਸਿੰਘ ਘੁੰਮਣ ਤੋਂ ਸੀ.ਬੀ.ਆਈ. ਨੇ ਕਰੀਬ 5 ਘੰਟੇ ਕੀਤੀ ਪੁੱਛਗਿੱਛ

ਚੰਡੀਗੜ੍ਹ, 26 ਅਕਤੂਬਰ (ਕਪਿਲ ਵਧਵਾ)- ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਓ. ਐੱਸ.

Ad Position 21
No active advertisement
ਸੀ.ਬੀ.ਆਈ. ਦਫਤਰ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ । ਤਸਵੀਰ : ਗੁਰਿੰਦਰ ਸਿੰਘ 27-10-2026
ਚੰਡੀਗੜ੍ਹ, 26 ਅਕਤੂਬਰ (ਕਪਿਲ ਵਧਵਾ)- ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਅੱਜ ਸੋਮਵਾਰ ਨੂੰ ਮੁੜ ਸੀ.ਬੀ.ਆਈ. ਦੇ ਚੰਡੀਗੜ੍ਹ ਸਥਿਤ ਜ਼ੋਨਲ ਦਫ਼ਤਰ ਵਿਖੇ ਪੇਸ਼ ਹੋਏ । ਉਹ ਦੁਪਹਿਰ ਕਰੀਬ ਢਾਈ ਵਜੇ ਦਫ਼ਤਰ ਪਹੁੰਚੇ ਤੇ ਕਰੀਬ ਸਾਢੇ ਸੱਤ ਵਜੇ ਪੁੱਛਗਿੱਛ ਤੋਂ ਬਾਅਦ ਬਾਹਰ ਆਏ । ਇਸ ਦੌਰਾਨ ਉਨ੍ਹਾਂ ਦੇ ਕਾਨੂੰਨੀ ਪ੍ਰਤੀਨਿਧੀ ਦਫ਼ਤਰ ਦੇ ਬਾਹਰ ਮੌਜੂਦ ਰਹੇ । ਸੀ.ਬੀ.ਆਈ. ਨੇ ਉਨ੍ਹਾਂ ਨੂੰ ਮੰਗਲਵਾਰ ਨੂੰ ਮੁੜ ਪੁੱਛਗਿੱਛ ਲਈ ਸੱਦਿਆ ਹੈ । ਦਫ਼ਤਰ ਤੋਂ ਬਾਹਰ ਆਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਘੁੰਮਣ ਨੇ ਦੱਸਿਆ ਕਿ ਸੀ.ਬੀ.ਆਈ. ਨੇ ਜਾਂਚ ਨਾਲ ਸਬੰਧਿਤ 40 ਤੋਂ 50 ਸਵਾਲ ਪੁੱਛੇ ਹਨ, ਜਿਨ੍ਹਾਂ ਵਿਚੋਂ ਕੁਝ ਸਵਾਲ ਪਹਿਲਾਂ ਵੀ ਪੁੱਛੇ ਜਾ ਚੁੱਕੇ ਹਨ । ਉਨ੍ਹਾਂ ਕਿਹਾ ਕਿ ਮਾਮਲੇ ਵਿਚ ਕੁਝ ਵੀ ਨਹੀਂ ਹੈ ਪਰ ਸੀ.ਬੀ.ਆਈ. ਦੇ ਅਧਿਕਾਰੀ ਉਨ੍ਹਾਂ ਨੂੰ ਬੁਲਾਉਣ ਲਈ ਮਜਬੂਰ ਹਨ । ਪਿਛਲੀ ਪੁੱਛਗਿੱਛ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਨਾ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਘੁੰਮਣ ਨੇ ਕਿਹਾ ਕਿ ਉਹ ਸੀ.ਬੀ.ਆਈ. ਦੇ ਕਹਿਣ ’ਤੇ ਪਿਛਲੇ ਦਰਵਾਜੇ ਤੋਂ ਖਾਣਾ ਖਾਣ ਲਈ ਗਏ ਸਨ ਅਤੇ ਭੱਜੇ ਨਹੀਂ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੇ ਉੱਚ ਫ਼ੌਜੀ ਤੇ ਖ਼ੁਫ਼ੀਆ ਅਧਿਕਾਰੀ ਈਰਾਨ ਪੁੱਜੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਫ਼ਰੀਦਕੋਟ ਦੀਆਂ ਚਾਰ ਮਹਿਲਾਵਾਂ ਬੁਣਕਰਾਂ ਦੀ ਸ਼ਲਾਘਾ ‘ਮਨ ਕੀ ਬਾਤ’ ’ਚ ਇਨ੍ਹਾਂ ਮਹਿਲਾ...
Ad Position 24