ਕਾਂਗਰਸ ਵਲੋਂ ਪਹਿਲੀ ਨਵੰਬਰ ਨੂੰ ਰੈਲੀ ਕੀਤੇ ਜਾਣ ਦੀ ਸਿੱਖ ਨਸਲਕੁਸ਼ੀ ਦੇ ਸ਼ਿਕਾਰ ਪੀੜਤਾਂ ਵਲੋਂ ਨਿਖੇਧੀ
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈਲਫ਼ੇਅਰ ਸੁਸਾਇਟੀ ਨੇ ਕਾਂਗਰਸ ਦੀ ਅਗਵਾਈ ਹੇਠ ਇੰਡੀਆ ਬਲਾਕ ਵਲੋਂ ਇੱਕ ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਰੱਖੀ ‘ਵੋਟ ਬਚਾਓ, ਦੇਸ਼ ਬਚਾਓ’ ਰੈਲੀ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਇਹ ਰੈਲੀ ਤੁਰੰਤ ਰੱਦ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਇੱਕ ਨਵੰਬਰ ਸਮੁੱਚੀ ਪੰਜਾਬੀਅਤ ਤੇ ਇਨਸਾਨੀਅਤ ਲਈ ਸੋਗ ਦਾ ਦਿਨ ਹੈ।
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈਲਫ਼ੇਅਰ ਸੁਸਾਇਟੀ ਨੇ ਕਾਂਗਰਸ ਦੀ ਅਗਵਾਈ ਹੇਠ ਇੰਡੀਆ ਬਲਾਕ ਵਲੋਂ ਇੱਕ ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਰੱਖੀ ‘ਵੋਟ ਬਚਾਓ, ਦੇਸ਼ ਬਚਾਓ’ ਰੈਲੀ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਇਹ ਰੈਲੀ ਤੁਰੰਤ ਰੱਦ ਕੀਤੀ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਇੱਕ ਨਵੰਬਰ ਸਮੁੱਚੀ ਪੰਜਾਬੀਅਤ ਤੇ ਇਨਸਾਨੀਅਤ ਲਈ ਸੋਗ ਦਾ ਦਿਨ ਹੈ। ਇਸ ਮੌਕੇ ਗੁਰਦੇਵ ਸਿੰਘ ਚੇਅਰਮੈਨ, ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ ਵਿੱਕੀ, ਸਤਨਾਮ ਸਿੰਘ ਸੱਤਾ, ਹਰਪਾਲ ਸਿੰਘ, ਸਤਵਿੰਦਰ ਸਿੰਘ, ਮਾਨ ਸਿੰਘ, ਜਸਪ੍ਰੀਤ ਸਿੰਘ, ਸੰਗੀਤਾ, ਹਰਦੀਪ ਕੌਰ, ਰਾਣੀ ਧਾਲੀਵਾਲ, ਰਾਜਵਿੰਦਰ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ।