ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣਾਂ ਵਿਖੇ 38ਵਾਂ ਗੁਰਮਤਿ ਸਮਾਗਮ ਹੋਇਆ
ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਮਹਾਨ ਤਪੱਸਵੀ, ਯੁੱਗ ਪੁਰਸ਼, ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਨੂੰ ਸਮਰਪਿਤ 38ਵਾਂ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਮੌਜੂਦਾ ਮੁਖੀ ਬਾਬਾ ਤਰਨਜੀਤ ਸਿੰਘ ਖਾਲਸਾ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ, ਭਾਵਨਾ ਅਤੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ। ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਗੁਰਦੇਵ ਸਿੰਘ ਕੁਹਾੜਕਾ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਅਮਰੀਕ ਸਿੰਘ ਅਮਰੀਕਾ ਵਾਲੇ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਵਿੰਦਰ ਸਿੰਘ ਨਿਰਵੈਰ ਖਾਲਸਾ ਯੂ.
ਬਟਾਲਾ, 26 ਅਕਤੂਬਰ (ਸਤਿੰਦਰ ਸਿੰਘ)-ਮਹਾਨ ਤਪੱਸਵੀ, ਯੁੱਗ ਪੁਰਸ਼, ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਨੂੰ ਸਮਰਪਿਤ 38ਵਾਂ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਮੌਜੂਦਾ ਮੁਖੀ ਬਾਬਾ ਤਰਨਜੀਤ ਸਿੰਘ ਖਾਲਸਾ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ, ਭਾਵਨਾ ਅਤੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ। ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਗੁਰਦੇਵ ਸਿੰਘ ਕੁਹਾੜਕਾ, ਭਾਈ ਮਨਜੀਤ ਸਿੰਘ ਪਠਾਨਕੋਟ, ਭਾਈ ਅਮਰੀਕ ਸਿੰਘ ਅਮਰੀਕਾ ਵਾਲੇ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਵਿੰਦਰ ਸਿੰਘ ਨਿਰਵੈਰ ਖਾਲਸਾ ਯੂ.ਕੇ., ਭਾਈ ਜਸਵੰਤ ਸਿੰਘ ਦਿਆਲਗੜ੍ਹ, ਭਾਈ ਗਗਨਦੀਪ ਸਿੰਘ, ਭਾਈ ਕਮਲਪ੍ਰੀਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਬਾਬਾ ਪਰਮਜੀਤ ਸਿੰਘ ਫਿੱਡਾ ਸਾਹਿਬ ਮੋਹਾਲੀ ਵਾਲੇ ਤੇ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਹਾਜ਼ਰੀਆਂ ਭਰੀਆਂ। ਸਟੇਜ ਸੈਕਟਰੀ ਦੀ ਭੂਮਿਕਾ ਪੰਥ ਪ੍ਰਸਿੱਧ ਕਵੀਸ਼ਰ ਭਾਈ ਜੋਗਾ ਸਿੰਘ ਭਾਗੋਵਾਲੀਆ ਤੇ ਪ੍ਰਸਿੱਧ ਪ੍ਰਚਾਰਕ ਭਾਈ ਵਰਿਆਮ ਸਿੰਘ ਨੇ ਨਿਭਾਈ। ਇਸ ਮਹਾਨ ਗੁਰਮਤਿ ਸਮਾਗਮ ਵਿਚ ਸੰਤਾਂ-ਮਹਾਂਪੁਰਖਾਂ ਦੀ ਦੁਨੀਆਂ ਵਿਚੋਂ ਬਾਬਾ ਗੁਰਬਚਨ ਸਿੰਘ ਸੁਰਸਿੰਘ ਵਾਲੇ ਬਿਧੀਚੰਦੀਏ, ਬਾਬਾ ਸੱਜਣ ਸਿੰਘ ਬੇਰ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਮਨਜੀਤ ਸਿੰਘ ਨੌਸ਼ਹਿਰਾ ਪੰਨੂਆਂ, ਬਾਬਾ ਦਿਲਬਾਗ ਸਿੰਘ ਆਰਿਫਕੇ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਸਰਵਣ ਸਿੰਘ ਮਲਕਪੁਰ, ਬਾਬਾ ਨੰਦ ਸਿੰਘ ਮੁੰਡਾਪਿੰਡ, ਬਾਬਾ ਸੁਰਜੀਤ ਸਿੰਘ ਕੈਰੋਂ, ਬਾਬਾ ਬਲਵਿੰਦਰ ਸਿੰਘ ਮਾੜੀ ਕੰਬੋਕੀ, ਬਾਬਾ ਪ੍ਰਿਤਪਾਲ ਸਿੰਘ ਰਸੂਲਪੁਰੀਏ, ਬਾਬਾ ਸੁੱਖਾ ਸਿੰਘ ਸਰਹਾਲੀ, ਬਾਬਾ ਰਘਬੀਰ ਸਿੰਘ ਸੰਗ ਵਾਲੇ, ਬਾਬਾ ਤਰਸੇਮ ਸਿੰਘ ਮਾਂਡੀ ਵਾਲਿਆਂ ਨੇ ਸ਼ਮੂਲੀਅਤ ਕੀਤੀ। ਸੰਤ ਬਾਬਾ ਹਜ਼ਾਰਾ ਸਿੰਘ ਜੀ ਦੇ ਦਰਬਾਰ ਨੂੰ ਸਿਜਦਾ ਕਰਨ ਆਏ ਰਾਜਸੀ ਲੀਡਰਾਂ ਵਿਚ ਵਿਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਗੁਰਮੀਤ ਸਿੰਘ ਪਾਹੜਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਸੁਖਬੀਰ ਸਿੰਘ ਵਾਹਲਾ, ਰਾਜਨਬੀਰ ਸਿੰਘ ਘੁਮਾਣ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ, ਕੰਵਲਪ੍ਰੀਤ ਸਿੰਘ ਕਾਕੀ ਇੰਚਾਰਜ ਹਲਕਾ ਕਾਦੀਆਂ, ਜਗਰੂਪ ਸਿੰਘ ਸੇਖਵਾਂ, ਪਰਮਬੀਰ ਸਿੰਘ ਲਾਡੀ, ਚੇਅਰਮੈਨ ਬੀਬੀ ਰਜਿੰਦਰ ਕੌਰ, ਅਮਨਦੀਪ ਕੌਰ ਭਗਵਾਨਪੁਰੀਆ ਪਰਿਵਾਰ ਨੇ ਹਾਜ਼ਰੀ ਲਵਾਈ। ਇਸੇ ਤਰ੍ਹਾਂ ਸਮਾਗਮ ਵਿਚ ਉਚੇਚੇ ਤੌਰ ’ਤੇ ਸ੍ਰੀ ਦਰਬਾਰ ਸਾਹਿਬ ਤੋਂ ਸਿੰਘ ਸਾਹਿਬ ਗੁਰਮਿੰਦਰ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਨੇ ਪਹੁੰਚ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਰਾਹੀਂ ਸਾਂਝ ਪਾਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਨੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰ ਕੇ ਸੈਂਕੜੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਾਇਆ। ਗੁਰਦੁਆਰਾ ਤਪ ਅਸਥਾਨ ਦੇ ਮੌਜੂਦਾ ਮੁੱਖ ਸੇਵਾਦਾਰ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਆਏ ਸੰਤ-ਮਹਾਂਪੁਰਖਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਸਥਾ ਵਲੋਂ ਸੰਤ ਬਾਬਾ ਅਮਰੀਕ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਕੰਪਲੈਕਸ ਦੇ ਅੰਦਰ ਇਤਿਹਾਸਕ ਅਜੈਬ ਘਰ ਉਸਾਰਨ ਦਾ ਵੀ ਐਲਾਨ ਕੀਤਾ।