26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੋਂਟੂ ਵੋਹਰਾ ਤੇ ਰਾਜ ਬਲਵਿੰਦਰ ਸਿੰਘ ਮਰਾੜ ਕਾਂਗਰਸ ’ਚ ਸ਼ਾਮਿਲ

ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਫ਼ਿਰੋਜ਼ਪੁਰ ਤੋਂ ਚੋਣ ਲੜ ਚੁੱਕੇ ਮੋਂਟੂ ਵੋਹਰਾ ਤੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦੇ ਪੁੱਤਰ, ਸੇਵਾਮੁਕਤ ਐੱਸ. ਪੀ.

Ad Position 21
No active advertisement
ਅਜੀਤ ਡੈਸਕ 27-10-2026
ਚੰਡੀਗੜ੍ਹ, 26 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਫ਼ਿਰੋਜ਼ਪੁਰ ਤੋਂ ਚੋਣ ਲੜ ਚੁੱਕੇ ਮੋਂਟੂ ਵੋਹਰਾ ਤੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦੇ ਪੁੱਤਰ, ਸੇਵਾਮੁਕਤ ਐੱਸ.ਪੀ. ਰਾਜ ਬਲਵਿੰਦਰ ਸਿੰਘ ਮਰਾੜ ਨੂੰ ਕਾਂਗਰਸ ਵਿਚ ਸ਼ਾਮਿਲ ਕਰਵਾਇਆ । ਇਸ ਮੌਕੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕੀਤਾ । ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ । ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੇ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਬਿਨਾਂ ਕਿਸੇ ਸ਼ਰਤ ਦੇ ਪਾਰਟੀ ਦਾ ਪੱਲ੍ਹਾ ਫੜਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵੇਂ ਆਗੂ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਕਾਂਗਰਸ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਨ੍ਹਾਂ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਦੋ ਔਰਤਾਂ ਕਾਬੂ ਅਗਲੀ ਖ਼ਬਰ ਅਨੰਦ ਈਸ਼ਰ ਦਰਬਾਰ ਠਾਠ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਅਗਵਾਈ ’ਚ 29 ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
Ad Position 24