ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ-ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ 26 ਅਕਤੂਬਰ (ਰੁਪਿੰਦਰ ਸਿੰਘ ਸੱਗੂ)- ‘ਆਪ’ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਆਗੂਆਂ ਰਾਹੁਲ ਗਾਂਧੀ ਤੇ ਕੇ. ਸੀ.
ਸੁਨਾਮ ਊਧਮ ਸਿੰਘ ਵਾਲਾ 26 ਅਕਤੂਬਰ (ਰੁਪਿੰਦਰ ਸਿੰਘ ਸੱਗੂ)- ‘ਆਪ’ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਆਗੂਆਂ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਦੇ ਪੰਜਾਬ ਦੌਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਪਾਰਟੀ ਨੂੰ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਦਾ ਹੱਕ ਹੈ। ਹਾਲਾਂਕਿ, ਉਨ੍ਹਾਂ ਕਾਂਗਰਸ ਲੀਡਰਸ਼ਿਪ ਨੂੰ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ। ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਨਾਲ ਪੰਜਾਬੀਆਂ ਦਾ ਭਰੋਸਾ ਟੁੱਟਿਆ। ਉਨ੍ਹਾਂ ਕਾਂਗਰਸ ਵਿਚ ਅੰਦਰੂਨੀ ਧੜੇਬੰਦੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਸਿਆਸੀ ਝਟਕੇ ਲੱਗ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਪਹਿਲਾਂ ਦੋਵੇਂ ਪਾਰਟੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੀ ਗੱਲ ਕਰਦੀਆਂ ਸਨ, ਪਰ ਹੁਣ ਮੁੜ ਗੱਠਜੋੜ ਦੀਆਂ ਚਰਚਾਵਾਂ ਹੋ ਰਹੀਆਂ ਹਨ। ਉਨ੍ਹਾਂ ਇਸ ਨੂੰ ਸਿਆਸੀ ਮੌਕਾਪ੍ਰਸਤੀ ਕਰਾਰ ਦਿੱਤਾ। ਇੱਕ ਨੌਜਵਾਨ ਦੇ ਮਾਮਲੇ ਵਿਚ ਅਮਨ ਅਰੋੜਾ ਨੇ ਦੱਸਿਆ ਕਿ ਪਰਿਵਾਰ ਦੀ ਮੰਗ ’ਤੇ ਪੰਜਾਬ ਸਰਕਾਰ ਸੀ.ਬੀ.ਆਈ. ਜਾਂਚ ਦੀ ਸਿਫ਼ਾਰਸ਼ ਕਰ ਚੁੱਕੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਅੰਤਿਮ ਸੰਸਕਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਾਕੀ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ।