ਮੋਗਾ ਗੋਲੀਬਾਰੀ ਨੇ ਕਾਨੂੰਨ-ਵਿਵਸਥਾ ਦੇ ਦਾਅਵਿਆਂ ’ਤੇ ਲਗਾਏ ਸਵਾਲੀਆ ਨਿਸ਼ਾਨ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਕਤਲਾਂ, ਗੋਲੀਬਾਰੀ ਤੇ ਹੋਰ ਅਪਰਾਧਿਕ ਵਾਰਦਾਤਾਂ ਦਾ ਹਵਾਲਾ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਗਾ ’ਚ ਗੋਲੀਬਾਰੀ ਦੀ ਘਟਨਾ ਸਮੇਤ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਅਜੀਤ ਡੈਸਕ
27-10-2026