26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰੂ ਰਵਿਦਾਸ ਜੀ ਦੇ ਜਨਮ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 20 ਫ਼ਰਵਰੀ 2027 ਨੂੰ ਮਨਾਈ ਜਾਣ ਵਾਲੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਇਕੱਤਰਤਾ ਮੁੱਖ ਦਫ਼ਤਰ ਵਿਖੇ ਹੋਈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈ ਇਸ ਇਕੱਤਰਤਾ ਵਿਚ ਧਾਰਮਿਕ ਸਮਾਗਮਾਂ, ਸੈਮੀਨਾਰਾਂ, ਕੀਰਤਨ ਦਰਬਾਰਾਂ ਤੇ ਨਗਰ ਕੀਰਤਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 20 ਫ਼ਰਵਰੀ 2027 ਨੂੰ ਮਨਾਈ ਜਾਣ ਵਾਲੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਇਕੱਤਰਤਾ ਮੁੱਖ ਦਫ਼ਤਰ ਵਿਖੇ ਹੋਈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈ ਇਸ ਇਕੱਤਰਤਾ ਵਿਚ ਧਾਰਮਿਕ ਸਮਾਗਮਾਂ, ਸੈਮੀਨਾਰਾਂ, ਕੀਰਤਨ ਦਰਬਾਰਾਂ ਤੇ ਨਗਰ ਕੀਰਤਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਏ ਜਾਣਗੇ। ਇਸ ਲੜੀ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ, ਗੜ੍ਹਸ਼ੰਕਰ ਵਿਖੇ ਸੈਮੀਨਾਰ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਸਮੇਤ ਦਿੱਲੀ ਅਤੇ ਹਰਿਆਣਾ ਵਿਚ ਵੀ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੇ ਹਿਮਾਚਲ ਪ੍ਰਦੇਸ਼ ਵਿਖੇ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕਰਵਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਗੁਰੂ ਰਵਿਦਾਸ ਜੀ ਦੇ ਜੀਵਨ ਤੇ ਇਤਿਹਾਸ ਸਬੰਧੀ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਪ੍ਰਕਾਸ਼ਿਤ ਕੀਤੇ ਜਾਣਗੇ ਤੇ ‘ਗੁਰਮਤਿ ਪ੍ਰਕਾਸ਼’ ਮੈਗਜ਼ੀਨ ਦਾ ਫ਼ਰਵਰੀ ਅੰਕ ਉਨ੍ਹਾਂ ਨੂੰ ਸਮਰਪਿਤ ਹੋਵੇਗਾ। ਜਨਵਰੀ ਵਿਚ ਕਾਂਸ਼ੀ (ਵਾਰਾਣਸੀ) ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਕਰਕੇ ਫ਼ਰਵਰੀ ਵਿਚ ਅੰਮ੍ਰਿਤਸਰ ਵਿਖੇ ਸੰਪੂਰਨ ਕੀਤਾ ਜਾਵੇਗਾ । ਇਸ ਤੋਂ ਇਲਾਵਾ 17 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਗੁਰੂ ਰਵਿਦਾਸ ਜੀ ਨਾਲ ਸਬੰਧਿਤ ਸਭਾ-ਸੁਸਾਇਟੀਆਂ ਤੇ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਬੁਲਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਇਕੱਤਰਤਾ ’ਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਕੇਵਲ ਸਿੰਘ ਬਾਦਲ, ਬਲਬੀਰ ਸਿੰਘ ਘੁੰਨਸ, ਅਵਤਾਰ ਸਿੰਘ ਰਿਆ, ਹਰਪਾਲ ਸਿੰਘ ਜੱਲ੍ਹਾ, ਬਲਵਿੰਦਰ ਸਿੰਘ ਭੰਮਾਂਲੰਡਾ, ਗੁਰਨਾਮ ਸਿੰਘ ਜੱਸਲ, ਬਾਬਾ ਬੂਟਾ ਸਿੰਘ, ਸੁਖਵਰਸ਼ ਸਿੰਘ ਪੰਨੂ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ 60 ਫ਼ੀਸਦੀ ਅਸਾਮੀਆਂ ਖ਼ਾਲੀ-ਡੀ.ਟੀ.ਐਫ਼. ਅਗਲੀ ਖ਼ਬਰ ਪੰਜਾਬ ’ਚ ਬੀਤੇ ਸਮੇਂ ਦੀ ਗੱਲ ਬਣੀ ‘ਕਿਰਾਏ ਦੇ ਸਾਈਕਲ’ ਦੀ ਸਵਾਰੀ ਸੁਰਿੰਦਰ ਕੋਛੜ
Ad Position 24