ਲਖੀਮਪੁਰ ਖੀਰੀ ਮਾਮਲਾ- ਸੁਪਰੀਮ ਕੋਰਟ ਨੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਜਾਣ ਦੀ ਦਿੱਤੀ ਇਜਾਜ਼ਤ
ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਆਪਣੇ ਜੱਦੀ ਘਰ (ਲਖੀਮਪੁਰ ਖੀਰੀ) ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਮਾਮਲਾ 2021 ’ਚ ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਨਾਲ ਜੁੜਿਆ ਹੈ।
ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਆਪਣੇ ਜੱਦੀ ਘਰ (ਲਖੀਮਪੁਰ ਖੀਰੀ) ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਮਾਮਲਾ 2021 ’ਚ ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਨਾਲ ਜੁੜਿਆ ਹੈ। ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ 16 ਨਵੰਬਰ 2026 ਤੱਕ ਲਖੀਮਪੁਰ ਖੀਰੀ ’ਚ ਰਹਿਣ ਦੀ ਇਜਾਜ਼ਤ ਦਿੱਤੀ ਹੈ, ਜਿਸ ਤੋਂ ਬਾਅਦ ਉਸ ਨੂੰ ਵਾਪਸ ਪਰਤਣਾ ਪਵੇਗਾ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜਾਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਇਹ ਆਦੇਸ਼ ਜਾਰੀ ਕੀਤਾ। ਆਸ਼ੀਸ਼ ਮਿਸ਼ਰਾ ਨੂੰ ਇਹ ਰਾਹਤ ਸੁਪਰੀਮ ਕੋਰਟ ਵਲੋਂ ਪਹਿਲਾਂ ਮਾਰਚ 2025 ਦੇ ਜ਼ਮਾਨਤ ਹੁਕਮਾਂ ’ਚ ਤੈਅ ਕੀਤੀਆਂ ਗਈਆਂ ਸਖ਼ਤ ਸ਼ਰਤਾਂ ਦੇ ਅਧੀਨ ਹੀ ਦਿੱਤੀ ਗਈ ਹੈ, ਜਿਸ ਤਹਿਤ ਉਹ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੇ ਕੁੱਲ 131 ਗਵਾਹਾਂ ’ਚੋਂ 90 ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ ਤੇ 41 ਗਵਾਹ ਬਾਕੀ ਹਨ। ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਦਾ ਤਬਾਦਲਾ ਹੋਣ ਨੂੰ ਚੰਗੀ ਪਹਿਲ ਦੱਸਿਆ।