ਪੰਜਾਬ ਦੇ ਪਿੰਡਾਂ ’ਚ ਲੱਗਣਗੀਆਂ 3 ਲੱਖ ਸੋਲਰ ਸਟਰੀਟ ਲਾਈਟਾਂ
ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਵਿਧਾਨ ਸਭਾ ਇਜਲਾਸ ਦੇ ਅਖੀਰੀ ਦਿਨ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਰਕਾਰ ਨੇ ਖ਼ੁਲਾਸਾ ਕੀਤਾ ਕਿ ਹੁਣ ਪੰਜਾਬ ਦੇ ਪਿੰਡ ਸੋਲਰ ਲਾਈਟਾਂ ਦੇ ਨਾਲ ਰੁਸ਼ਨਾਉਣ ਜਾ ਰਹੇ ਹਨ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ’ਚ 3 ਲੱਖ ਸੋਲਰ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ ਬਣਾਈ ਗਈ ਹੈ ।
ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅੱਜ ਪੰਜਾਬ ਵਿਧਾਨ ਸਭਾ ਇਜਲਾਸ ਦੇ ਅਖੀਰੀ ਦਿਨ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਰਕਾਰ ਨੇ ਖ਼ੁਲਾਸਾ ਕੀਤਾ ਕਿ ਹੁਣ ਪੰਜਾਬ ਦੇ ਪਿੰਡ ਸੋਲਰ ਲਾਈਟਾਂ ਦੇ ਨਾਲ ਰੁਸ਼ਨਾਉਣ ਜਾ ਰਹੇ ਹਨ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਲਖਬੀਰ ਸਿੰਘ ਰਾਏ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ’ਚ 3 ਲੱਖ ਸੋਲਰ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ ਬਣਾਈ ਗਈ ਹੈ । ਉਨ੍ਹਾਂ ਦੱਸਿਆ ਕਿ 10 ਅਗਸਤ 2026 ਤੱਕ 50 ਹਜ਼ਾਰ ਦੇ ਕਰੀਬ ਲਾਈਟਾਂ ਲਗਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਜਦੋਂ ਕਿ ਬਾਕੀ ਲਾਈਟਾਂ ਲਗਾਉਣ ਦਾ ਕੰਮ ਜਾਰੀ ਹੈ। ਅੱਜ ਸਦਨ ਵਿਚ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀਆਂ ਵਿਚ ਸ਼ਾਮਿਲ ਕਰਨ ਦਾ ਮੁੱਦਾ ਵੀ ਉਠਾਇਆ ਗਿਆ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀਆਂ ਵਿਚ ਸ਼ਾਮਿਲ ਕਰਨ ਦੀ ਤਜਵੀਜ਼ ਵਿਚਾਰ ਅਧੀਨ ਹੈ।