ਪੰਜਾਬ ਸਰਕਾਰ ਹਰ ਮੋਰਚੇ ’ਤੇ ਨਾਕਾਮ-ਢਿੱਲੋਂ
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਅਪਰਾਧਿਕ ਘਟਨਾਵਾਂ ਦੇ ਵਧਣ ਦੇ ਦੋਸ਼ ਲਗਾਉਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ’ਚ ਵਪਾਰੀਆਂ ਨੂੰ ਫ਼ਿਰੌਤੀਆਂ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਸ਼ਰੇਆਮ ਗੋਲੀਬਾਰੀ ਤੇ ਕਤਲਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ।
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਅਪਰਾਧਿਕ ਘਟਨਾਵਾਂ ਦੇ ਵਧਣ ਦੇ ਦੋਸ਼ ਲਗਾਉਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ’ਚ ਵਪਾਰੀਆਂ ਨੂੰ ਫ਼ਿਰੌਤੀਆਂ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਸ਼ਰੇਆਮ ਗੋਲੀਬਾਰੀ ਤੇ ਕਤਲਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਬਹਾਲ ਕਰਨ ਵਿਚ ਨਾਕਾਮ ਰਹੀ ਸਰਕਾਰ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ । ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਕੋ ਦਿਨ ਵਿਚ ਪੰਜਾਬ ਦੇ ਪੰਜ ਵੱਖ-ਵੱਖ ਥਾਵਾਂ ’ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ, ਜੋ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।ਢਿੱਲੋਂ ਨੇ ਦਾਅਵਾ ਕੀਤਾ ਕਿ ਇਕੱਲੇ ਅਕਤੂਬਰ ਮਹੀਨੇ ਦੌਰਾਨ ਹੁਣ ਤੱਕ ਪੰਜਾਬ ਵਿੱਚ 18 ਕਤਲ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਫਿਰੌਤੀਆਂ ਲਈ ਧਮਕਾਇਆ ਜਾ ਰਿਹਾ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।