27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿੱਖਿਆ ਦਾ ਉਦੇਸ਼ ਵਿਅਕਤੀਗਤ ਸਫਲਤਾ ਹਾਸਿਲ ਕਰਨਾ ਨਹੀਂ, ਸਗੋਂ ਸਮਾਜ ਤੇ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣਾ ਵੀ ਹੋਣਾ ਚਾਹੀਦਾ ਹੈ- ਕਟਾਰੀਆ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਆਈ. ਕੇ.

Ad Position 21
No active advertisement
ਅਜੀਤ ਡੈਸਕ 28-10-2026

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ 15ਵੇਂ ਕਨਵੋਕੇਸ਼ਨ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਵਿਅਕਤੀਗਤ ਸਫਲਤਾ ਹਾਸਲ ਕਰਨਾ ਨਹੀਂ, ਸਗੋਂ ਸਮਾਜ, ਰਾਜ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਵੀ ਹੋਣਾ ਚਾਹੀਦਾ ਹੈ । ਉਨ੍ਹਾਂ 1644 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਇਮਾਨਦਾਰੀ, ਅਨੁਸ਼ਾਸਨ, ਉੱਤਮਤਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਮੁੱਲ ਅਪਣਾਉਣ ਦੇ ਨਾਲ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ । ਰਾਜਪਾਲ ਨੇ ਕਿਹਾ ਕਿ ਡਿਗਰੀ ਪ੍ਰਾਪਤ ਕਰਨਾ ਵਿਦਿਆਰਥੀਆਂ ਦੇ ਜੀਵਨ ਵਿਚ ਤਿਉਹਾਰ ਵਰਗਾ ਮਹੱਤਵ ਰੱਖਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੀ ਅਗਲੀ ਯਾਤਰਾ ਦੌਰਾਨ ਕੇਵਲ ਰੋਜ਼ਗਾਰ ਪ੍ਰਾਪਤ ਕਰਨ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਬਲਕਿ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵੀ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਉੱਭਰ ਰਹੀਆਂ ਤਕਨਾਲੋਜੀਆਂ ਵਿਚ ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ, ਉਦਯੋਗਾਂ ਨਾਲ ਸਬੰਧ ਮਜ਼ਬੂਤ ਬਣਾਉਣ ਤੇ ਸਮਾਜਿਕ ਤੇ ਪੇਂਡੂ ਖੇਤਰਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ । ਸ੍ਰੀ ਕਟਾਰੀਆ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਰਬੱਤ ਦਾ ਭਲਾ ਮੰਗਣ ਦਾ ਸੰਦੇਸ਼ ਦਿੱਤਾ ਹੈ, ਜੇਕਰ ਮਨੁੱਖ ਦੇ ਜੀਵਨ ਵਿਚੋਂ ਦੂਜਿਆਂ ਦੀ ਭਲਾਈ ਦੀ ਭਾਵਨਾ ਖਤਮ ਹੋ ਜਾਵੇ ਤਾਂ ਜੀਵਨ ਦਾ ਉਦੇਸ਼ ਅਧੂਰਾ ਰਹਿ ਜਾਂਦਾ ਹੈ । ਉਨ੍ਹਾਂ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕਨਵੋਕੇਸ਼ਨ ਸਮਾਗਮ ਲੰਮੇ ਸਮੇਂ ਬਾਅਦ ਹੋ ਰਿਹਾ ਹੈ, ਇਸ ਲਈ ਯੂਨੀਵਰਸਿਟੀ ਨੂੰ ਬਿਨਾਂ ਬੇਲੋੜੀਆਂ ਰਸਮਾਂ ਦੇ ਅਜਿਹੇ ਸਮਾਗਮ ਨਿਰੰਤਰ ਕਰਵਾਉਣੇ ਚਾਹੀਦੇ ਹਨ। ਇਸ ਮੌਕੇ ਉਪ ਕੁਲਪਤੀ ਡਾ. ਅਰਵਿੰਦ ਕੁਮਾਰ ਬਾਂਸਲ ਨੇ ਯੂਨੀਵਰਸਿਟੀ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਅਕਾਦਮਿਕ, ਖੋਜ ਅਤੇ ਨਵੀਨਤਾ ਦੇ ਖੇਤਰ ਵਿਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਅਕਾਦਮਿਕ ਵਰ੍ਹੇ ਦੌਰਾਨ ਯੂਨੀਵਰਸਿਟੀ ਨੂੰ ਪੰਜ ਪੇਟੈਂਟ ਮਿਲੇ ਤੇ ਤਿੰਨ ਫੰਡਿੰਗ ਏਜੰਸੀਆਂ ਦੇ ਸਹਿਯੋਗ ਨਾਲ ਤਿੰਨ ਸਪਾਂਸਰਡ ਖੋਜ ਪ੍ਰਾਜੈਕਟ ਚਲਾਏ ਗਏ, ਜਿਨ੍ਹਾਂ ਲਈ 63.9 ਲੱਖ ਰੁਪਏ ਦੀ ਗਰਾਂਟ ਪ੍ਰਾਪਤ ਹੋਈ । ਸਮਾਗਮ ਦੌਰਾਨ 1094 ਖੋਜਾਰਥੀਆਂ ਨੂੰ ਪੀ.ਐੱਚ.ਡੀ. ਦੀਆਂ ਡਿਗਰੀਆਂ ਦਿੱਤੀਆਂ ਗਈਆਂ, ਜਦਕਿ ਸਾਲ 2016 ਤੋਂ 2023 ਤੱਕ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ 281 ਪੋਸਟ ਗ੍ਰੈਜੂਏਟ ਅਤੇ 269 ਅੰਡਰ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਸਨਮਾਨਿਤ ਕੀਤਾ । ਸਮਾਗਮ ਦੀ ਸ਼ੁਰੂਆਤ ਵੰਦੇ ਮਾਤਰਮ ਤੇ ਸ਼ਬਦ ਗਾਇਣ ਨਾਲ ਹੋਈ। ਇਸ ਮੌਕੇ ਰਾਜਪਾਲ ਨੂੰ ਸਨਮਾਨਿਤ ਕੀਤਾ ਤੇ ਅੰਤ ਵਿਚ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ । ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਮੁੱਖ ਮਹਿਮਾਨ, ਹੋਰ ਪਤਵੰਤਿਆਂ, ਵਿਦਿਆਰਥੀਆਂ, ਮਾਪਿਆਂ ਅਤੇ ਫੈਕਲਟੀ ਮੈਂਬਰਾਂ ਦਾ ਧੰਨਵਾਦ ਕੀਤਾ । ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਰਜਨੀਸ਼ ਸ਼ਰਮਾ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਪੀ.ਟੀ.ਯੂ. ਨੇ ਨਿਭਾਏ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ ਨੇ ਕਨਵੋਕੇਸ਼ਨ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬ ਦੇ ਰਾਜਪਾਲ, ਪ੍ਰੋ. ਸੰਜੀਵ ਕੁਮਾਰ ਸ਼ਰਮਾ ਉਪ ਚਾਂਸਲਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੇ ਚੇਅਰਮੈਨ ਅਤੇ ਮੈਂਬਰਾਂ ਤੇ ਅਕਾਦਮਿਕ ਕੌਂਸਲ ਦੇ ਮੈਂਬਰਾਂ, ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਫੈਕਲਟੀ ਮੈਂਬਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨਾਲ ਵਪਾਰ ਬੰਦ ਹੋਣ ਦੇ ਬਾਵਜੂਦ ਪਾਕਿ ਦੀ ਦਰਾਮਦ 68.9 ਫ਼ੀਸਦੀ ਵਧੀ, ਨਿਰਯਾਤ ਰਿਹਾ ਜ਼ੀਰੋ ਅਗਲੀ ਖ਼ਬਰ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ਦੀਆਂ ਚਰਚਾਵਾਂ ’ਤੇ ਰਾਣਾ ਗੁਰਜੀਤ ਸਿੰਘ ਨੇ ਲਾਇਆ ਵਿਰਾਮ
Ad Position 24