27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਰਦਾਰੀ ਤੇ ਸ਼ਰੀਫ਼ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ; ਮਸਲੇ ਦੇ ਹੱਲ ਲਈ ਕੌਮਾਂਤਰੀ ਭਾਈਚਾਰੇ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ

ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਅਖੌਤੀ ‘ਕਸ਼ਮੀਰ ਬਲੈਕ ਡੇਅ’ ਮੌਕੇ ਆਪਣੇ ਸੰਦੇਸ਼ ਜਾਰੀ ਕਰਦਿਆਂ ਇਕ ਵਾਰ ਫਿਰ ਤੋਂ ਕਸ਼ਮੀਰ ਦਾ ਰਾਗ ਅਲਾਪਿਆ। ਦੋਵਾਂ ਆਗੂਆਂ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਅਤੇ ਕਸ਼ਮੀਰੀਆਂ ਦੀਆਂ ਭਾਵਨਾਵਾਂ ਅਨੁਸਾਰ ਇਸ ਮਸਲੇ ਦੇ ਸ਼ਾਂਤੀਪੂਰਨ ਹੱਲ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 28-10-2026
ਅੰਮ੍ਰਿਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਅਖੌਤੀ ‘ਕਸ਼ਮੀਰ ਬਲੈਕ ਡੇਅ’ ਮੌਕੇ ਆਪਣੇ ਸੰਦੇਸ਼ ਜਾਰੀ ਕਰਦਿਆਂ ਇਕ ਵਾਰ ਫਿਰ ਤੋਂ ਕਸ਼ਮੀਰ ਦਾ ਰਾਗ ਅਲਾਪਿਆ। ਦੋਵਾਂ ਆਗੂਆਂ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਮਤਿਆਂ ਅਤੇ ਕਸ਼ਮੀਰੀਆਂ ਦੀਆਂ ਭਾਵਨਾਵਾਂ ਅਨੁਸਾਰ ਇਸ ਮਸਲੇ ਦੇ ਸ਼ਾਂਤੀਪੂਰਨ ਹੱਲ ਦੀ ਮੰਗ ਕੀਤੀ। ਰਾਸ਼ਟਰਪਤੀ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਜੰਮੂ-ਕਸ਼ਮੀਰ ’ਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਦਾ ਗੰਭੀਰ ਨੋਟਿਸ ਲੈਣ। ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ’ਚ ਸਥਾਈ ਅਮਨ, ਸਥਿਰਤਾ ਅਤੇ ਖ਼ੁਸ਼ਹਾਲੀ ਸਿਰਫ਼ ਕਸ਼ਮੀਰ ਵਿਵਾਦ ਦੇ ਨਿਆਂਪੂਰਨ ਹੱਲ ਨਾਲ ਹੀ ਸੰਭਵ ਹੈ। ਉਨ੍ਹਾਂ 5 ਅਗਸਤ 2019 ਨੂੰ ਭਾਰਤ ਵਲੋਂ ਜੰਮੂ-ਕਸ਼ਮੀਰ ਦੇ ਸੰਵਿਧਾਨਕ ਰੁਤਬੇ ’ਚ ਕੀਤੇ ਬਦਲਾਅ ਦੀ ਵੀ ਨਿਖੇਧੀ ਕੀਤੀ। ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਮੁੱਦੇ ’ਤੇ ਪਾਕਿ ਦਾ ਰੁਖ਼ ਬਿਲਕੁਲ ਸਪੱਸ਼ਟ ਅਤੇ ਅਸੂਲੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਮਸਲੇ ਦੇ ਸ਼ਾਂਤੀਪੂਰਨ ਨਿਪਟਾਰੇ ਤੋਂ ਬਿਨਾਂ ਖੇਤਰ ’ਚ ਸਥਾਈ ਸ਼ਾਂਤੀ ਕਾਇਮ ਨਹੀਂ ਹੋ ਸਕਦੀ। ਉਨ੍ਹਾਂ ਨੇ ਕਿਹਾ ਕਿ ਪਾਕਿ ਹਰ ਕੌਮਾਂਤਰੀ ਮੰਚ ’ਤੇ ਕਸ਼ਮੀਰ ਮੁੱਦਾ ਚੁੱਕਣਾ ਜਾਰੀ ਰੱਖੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ 2,55,933 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਝੋਟਾ ਹੱਤਿਆ ਮਾਮਲਾ - ਮੁੱਖ ਮੁਲਜ਼ਮ ਦੀ ਪਤਨੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਭੇਜਿਆ
Ad Position 24