ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਲਈ ਸਿੱਖ ਟੈਂਪਲ ਅਸਟੇਟ ਦੇ ਪ੍ਰਸ਼ਾਸਕ ਅਤੇ ਭਾਰਤ ਦੇ ਸਹਾਇਕ ਹਾਈ ਕਮਿਸ਼ਨਰ ਨੂੰ ਸੱਦਾ ਦਿੱਤਾ
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਦੇ ਇਕ ਵਫ਼ਦ ਨੇ ਸਿੱਖ ਟੈਂਪਲ ਅਸਟੇਟ ਚਾਟੋਗ੍ਰਾਮ ਦੇ ਪ੍ਰਸ਼ਾਸਕ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਾਜ਼ੀ ਅਬਦੁਲ ਹੰਨਾਨ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਅਜੈਬ ਸਿੰਘ ਬੋਪਾਰਾਏ ਪ੍ਰਧਾਨ ਬੰਗਲਾਦੇਸ਼ ਗੁਰਦੁਆਰਾ ਮੈਨੇਜਮੈਂਟ ਬੋਰਡ ਕੋਲਕਾਤਾ, ਹਰਭਜਨ ਸਿੰਘ ਸੰਧੂ ਜਨਰਲ ਸਕੱਤਰ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ, ਡਾ.
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਦੇ ਇਕ ਵਫ਼ਦ ਨੇ ਸਿੱਖ ਟੈਂਪਲ ਅਸਟੇਟ ਚਾਟੋਗ੍ਰਾਮ ਦੇ ਪ੍ਰਸ਼ਾਸਕ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਾਜ਼ੀ ਅਬਦੁਲ ਹੰਨਾਨ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਅਜੈਬ ਸਿੰਘ ਬੋਪਾਰਾਏ ਪ੍ਰਧਾਨ ਬੰਗਲਾਦੇਸ਼ ਗੁਰਦੁਆਰਾ ਮੈਨੇਜਮੈਂਟ ਬੋਰਡ ਕੋਲਕਾਤਾ, ਹਰਭਜਨ ਸਿੰਘ ਸੰਧੂ ਜਨਰਲ ਸਕੱਤਰ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ, ਡਾ. ਮ੍ਰਿਤਿਉਂਜਯ ਕੁਮਾਰ ਰਾਏ ਜਨਰਲ ਸਕੱਤਰ ਗੁਰਦੁਆਰਾ ਸਿੱਖ ਟੈਂਪਲ ਅਸਟੇਟ ਮੈਨੇਜਮੈਂਟ ਕਮੇਟੀ ਅਤੇ ਗੁਰਦੁਆਰਾ ਸਿੱਖ ਟੈਂਪਲ ਅਸਟੇਟ ਚਾਟੋਗ੍ਰਾਮ ਦੇ ਗ੍ਰੰਥੀ ਸਿੰਘ ਬੀਰ ਸਿੰਘ ਸੋਨੂੰ ਸ਼ਾਮਿਲ ਸਨ। ਵਫ਼ਦ ਨੇ ਪ੍ਰਸ਼ਾਸਕ ਨਾਲ ਗੁਰਦੁਆਰਾ ਸਿੱਖ ਟੈਂਪਲ ਅਸਟੇਟ ਚਾਟੋਗ੍ਰਾਮ ਦੇ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਵਫ਼ਦ ਨੇ ਉਨ੍ਹਾਂ ਨੂੰ ਦਸੰਬਰ 2026 ਵਿਚ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਇਸ ਤੋਂ ਬਾਅਦ ਵਫ਼ਦ ਨੇ ਭਾਰਤ ਦੇ ਸਹਾਇਕ ਹਾਈ ਕਮਿਸ਼ਨ ਚਾਟੋਗ੍ਰਾਮ ਵਿਖੇ ਜਾ ਕੇ ਭਾਰਤ ਦੇ ਸਹਾਇਕ ਹਾਈ ਕਮਿਸ਼ਨਰ ਨੂੰ ਵੀ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਵਲੋਂ ਇਹ ਸੱਦਾ ਮ੍ਰਿਤੁੰਜਯ ਕੁਮਾਰ ਸਿੰਘ ਨੇ ਪ੍ਰਾਪਤ ਕੀਤਾ। ਉਹ ਭਾਰਤ ਦੇ ਸਹਾਇਕ ਹਾਈ ਕਮਿਸ਼ਨ ਚਾਟੋਗ੍ਰਾਮ ਵਿਚ ਦੂਜੇ ਸਕੱਤਰ (ਕੌਂਸਲਰ ਤੇ ਸਿੱਖਿਆ) ਵਜੋਂ ਸੇਵਾਵਾਂ ਨਿਭਾਅ ਰਹੇ ਹਨ।