29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਮੀਤ ਸਿੰਘ ਖੁੱਡੀਆਂ ਵਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਨਿਵੇਸ਼ ਦਾ ਸੱਦਾ ‘ਵੇਰਕਾ’ ਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ’ਚ ਲਿਜਾਉਣ ਦੀ ਪੇਸ਼ਕਸ਼

ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਨੂੰ ਦੇਸ਼ ਦੇ ‘ਅੰਨ ਭੰਡਾਰ’ ਤੋਂ ਆਲਮੀ ‘ਫੂਡ ਪ੍ਰੋਸੈਸਿੰਗ ਹੱਬ’ ਬਣਾਉਣ ਲਈ ਯੂ. ਕੇ.

Ad Position 21
No active advertisement
ਅਜੀਤ ਡੈਸਕ 29-10-2026
ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਨੂੰ ਦੇਸ਼ ਦੇ ‘ਅੰਨ ਭੰਡਾਰ’ ਤੋਂ ਆਲਮੀ ‘ਫੂਡ ਪ੍ਰੋਸੈਸਿੰਗ ਹੱਬ’ ਬਣਾਉਣ ਲਈ ਯੂ.ਕੇ. ਦੇ ਨਿਵੇਸ਼ਕਾਂ ਨੂੰ ਜੈਵਿਕ ਖੇਤੀ, ਕੋਲਡ ਚੇਨ, ਪੈਕ-ਹਾਊਸਾਂ ਅਤੇ ਡੇਅਰੀ ਤਕਨਾਲੋਜੀ ਦੇ ਖੇਤਰਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਨੇ ਵੇਰਕਾ ਤੇ ਫਾਈਵ ਰਿਵਰਜ਼ ਵਰਗੇ ਪੰਜਾਬੀ ਬ੍ਰਾਂਡਾਂ ਨੂੰ ਬਰਤਾਨਵੀ ਬਾਜ਼ਾਰ ਤੱਕ ਪਹੁੰਚਾਉਣ ’ਤੇ ਵੀ ਜ਼ੋਰ ਦਿੱਤਾ । ਖੁੱਡੀਆਂ ਨੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਦੀ ਮੌਜੂਦਗੀ ਵਿਚ ਕਿਸਾਨ ਭਵਨ ਵਿਖੇ ਬ੍ਰਿਟਿਸ਼ ਵਫ਼ਦ ਨਾਲ ਮੀਟਿੰਗ ਕੀਤੀ। ਵਫ਼ਦ ਵਿਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ, ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਿਲ ਸਨ । ਮੀਟਿੰਗ ਦੌਰਾਨ ਜੈਵਿਕ ਖੇਤੀ, ਡੇਅਰੀ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਤੇ ਮਿਆਰੀ ਸਰਟੀਫਿਕੇਸ਼ਨ ਵਿਚ ਦੁਵੱਲੇ ਸਹਿਯੋਗ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ । ਮੰਤਰੀ ਨੇ ਕਿਹਾ ਕਿ ਕਿਸੇ ਵੀ ਕੌਮਾਂਤਰੀ ਸਮਝੌਤੇ ਵਿਚ ਪੰਜਾਬ ਦੇ ਕਿਸਾਨਾਂ ਦੀ ਭਲਾਈ ਸਰਵਉੱਚ ਤਰਜੀਹ ਰਹੇਗੀ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਸਹਾਇਕ ਧੰਦੇ ਸੂਬੇ ਦੇ ਕੁੱਲ ਗਰੌਸ ਸਟੇਟ ਵੈਲਿਊ ਐਡੀਸ਼ਨ (ਜੀ.ਐੱਸ.ਵੀ.ਏ.) ਵਿਚ 27 ਫ਼ੀਸਦੀ ਯੋਗਦਾਨ ਪਾਉਂਦੇ ਹਨ, ਜਦਕਿ ਫੂਡ ਪ੍ਰੋਸੈਸਿੰਗ ਖੇਤਰ ਰਜਿਸਟਰਡ ਮੈਨੂਫੈਕਚਰਿੰਗ ਜੀ.ਐੱਸ.ਵੀ.ਏ. ਦਾ 26.68 ਫ਼ੀਸਦੀ ਹਿੱਸਾ ਹੈ। ਪੰਜਾਬ ਵਿਚ 3,292 ਰਜਿਸਟਰਡ ਫੂਡ ਪ੍ਰੋਸੈਸਿੰਗ ਫੈਕਟਰੀਆਂ, 151 ਕਿਸਾਨ ਉਤਪਾਦਕ ਸੰਗਠਨ, ਪੀ.ਐੱਮ.ਐੱਫ.ਐੱਮ.ਈ. ਸਕੀਮ ਅਧੀਨ 3,750 ਸੂਖਮ ਉੱਦਮ, ਤਿੰਨ ਮੈਗਾ ਫੂਡ ਪਾਰਕ ਅਤੇ 12 ਲੱਖ ਮੀਟ੍ਰਿਕ ਟਨ ਕੋਲਡ ਸਟੋਰੇਜ ਸਮਰੱਥਾ ਮੌਜੂਦ ਹੈ । ਸੂਬਾ ਸਰਕਾਰ ਦਾ ਉਦੇਸ਼ ਕੱਚੇ ਮਾਲ ਦੀ ਸਪਲਾਈ ਤੋਂ ਅੱਗੇ ਵਧ ਕੇ ਪ੍ਰੋਸੈਸਿੰਗ, ਪੈਕੇਜਿੰਗ ਤੇ ਬ੍ਰਾਂਡਿੰਗ ਨੂੰ ਉਤਸ਼ਾਹਿਤ ਕਰਨਾ ਹੈ । ਰਾਖੀ ਗੁਪਤਾ ਭੰਡਾਰੀ ਨੇ ਦੱਸਿਆ ਕਿ ਭਾਰਤ-ਯੂ.ਕੇ. ਵਿਆਪਕ ਆਰਥਿਕ ਤੇ ਵਪਾਰ ਸਮਝੌਤਾ ਪੰਜਾਬ ਦੇ ਪ੍ਰੋਸੈਸਡ ਭੋਜਨ, ਬਾਸਮਤੀ, ਮਸਾਲੇ, ਸ਼ਹਿਦ, ਅਚਾਰ ਅਤੇ ਕਿੰਨੂ ਉਤਪਾਦਾਂ ਲਈ ਯੂ.ਕੇ. ਬਾਜ਼ਾਰ ਵਿੱਚ ਨਵੇਂ ਮੌਕੇ ਪੈਦਾ ਕਰੇਗਾ । ਇਸ ਮੌਕੇ ਵਧੀਕ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਲਤੀਫ਼ ਅਹਿਮਦ, ਜੁਆਇੰਟ ਸਕੱਤਰ ਪੰਜਾਬ ਮੰਡੀ ਬੋਰਡ ਹਰਜੀਤ ਸਿੰਘ ਸੰਧੂ, ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਪਸ਼ੂ ਪਾਲਣ ਪਰਮਦੀਪ ਸਿੰਘ ਵਾਲੀਆ, ਪੀ.ਏ.ਯੂ. ਦੇ ਡਾਇਰੈਕਟਰ (ਖੋਜ) ਡਾ. ਅਜਮੇਰ ਸਿੰਘ ਢੱਟ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਈ ਮੋਹਕਮ ਸਿੰਘ (ਦਮਦਮੀ ਟਕਸਾਲ) ਦੇ ਮਾਤਾ ਜੀ ਨਮਿਤ ਸ਼ਰਧਾਂਜਲੀ ਸਮਾਗਮ ’ਚ ਸ਼ਾਮਿਲ ਹੋਈਆਂ ਅਹਿਮ ਪੰਥਕ ਸ਼ਖ਼ਸੀਅਤਾਂ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਲਈ ਸਿੱਖ ਟੈਂਪਲ ਅਸਟੇਟ ਦੇ ਪ੍ਰਸ਼ਾਸਕ ਅਤੇ ਭਾਰਤ ਦੇ ਸਹਾਇਕ ਹਾਈ ਕਮਿਸ਼ਨਰ...
Ad Position 24