29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਰਕਾਰ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ-ਧਾਮੀ

ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲਿਸ ਵਲੋਂ ਕੀਤੇ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ। ਮਾਨਸਾ ਧਰਨੇ ਵਿਚ ਪੁਲਿਸ ਵਲੋਂ ਧੱਕਾ ਕਰਦਿਆਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਤੇ ਇਸ ਸਮੇਂ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਦੀ ਘਟਨਾ ਬਾਰੇ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ।

Ad Position 21
No active advertisement
ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲਿਸ ਵਲੋਂ ਕੀਤੇ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ। ਮਾਨਸਾ ਧਰਨੇ ਵਿਚ ਪੁਲਿਸ ਵਲੋਂ ਧੱਕਾ ਕਰਦਿਆਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਤੇ ਇਸ ਸਮੇਂ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਦੀ ਘਟਨਾ ਬਾਰੇ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੁਖਦਾਈ ਸਮੇਂ ਵਿਚ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਵਲੋਂ ਕੀਤੀ ਗਈ ਇਸ ਧੱਕੇਸ਼ਾਹੀ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਸ਼ਰਮਨਾਕ ਕਾਰਵਾਈ- ਜਥੇਦਾਰ ਗੜਗੱਜ ਅਗਲੀ ਖ਼ਬਰ ਫ਼ਿਲਮ ਅਦਾਕਾਰਾ ਜਨੀਤਾ ਡੋਡਾ ਫਾਊਂਡੇਸ਼ਨ ਵਲੋਂ ‘ ਵਾਤਾਵਰਨ ਸੁਰੱਖਿਆ ’ ਸੰਬੰਧੀ ਸਿਖਲਾਈ ਪ੍ਰੋਗਰਾਮ ਪਲਾਸਟਿਕ ਪ੍ਰਦੂਸ਼ਣ ਨੂੰ...
Ad Position 24