29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨੂੰ ਇਸ ਦੀ ਅਸਲ ਸਥਿਤੀ ਵਿਚ ਮੁੜ ਕੀਤਾ ਬਹਾਲ

ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਮਹਾਰਾਸ਼ਟਰ ਸਰਕਾਰ ਦੇ ਮਾਲ ਤੇ ਜੰਗਲਾਤ ਵਿਭਾਗ ਵਲੋਂ ਮਾਨਯੋਗ ਬੰਬੇ ਹਾਈਕੋਰਟ (ਛਤਰਪਤੀ ਸੰਭਾਜੀਨਗਰ/ਔਰੰਗਾਬਾਦ ਬੈਂਚ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨੂੰ ਅਸਲ ਸਥਿਤੀ ਵਿਚ ਬਹਾਲ ਕਰ ਦਿੱਤਾ ਹੈ । ਰਾਜ ਸਰਕਾਰ ਨੇ ਇਸ ਸਬੰਧ ਵਿਚ ਬੀਤੇ ਦਿਨੀਂ ਮਹਾਰਾਸ਼ਟਰ ਸਰਕਾਰ ਦੇ ਗਜ਼ਟ (ਅਸਾਧਾਰਨ ਭਾਗ ਚਾਰ-ਏ) ਵਿਚ ਨੋਟੀਫਿਕੇਸ਼ਨ ਜਾਰੀ ਕੀਤਾ।

Ad Position 21
No active advertisement
ਰਵਿੰਦਰ ਸਿੰਘ ਬੁੰਗਈ 29-10-2026
ਬਟਾਲਾ, 28 ਅਕਤੂਬਰ (ਸਤਿੰਦਰ ਸਿੰਘ)-ਮਹਾਰਾਸ਼ਟਰ ਸਰਕਾਰ ਦੇ ਮਾਲ ਤੇ ਜੰਗਲਾਤ ਵਿਭਾਗ ਵਲੋਂ ਮਾਨਯੋਗ ਬੰਬੇ ਹਾਈਕੋਰਟ (ਛਤਰਪਤੀ ਸੰਭਾਜੀਨਗਰ/ਔਰੰਗਾਬਾਦ ਬੈਂਚ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨੂੰ ਅਸਲ ਸਥਿਤੀ ਵਿਚ ਬਹਾਲ ਕਰ ਦਿੱਤਾ ਹੈ । ਰਾਜ ਸਰਕਾਰ ਨੇ ਇਸ ਸਬੰਧ ਵਿਚ ਬੀਤੇ ਦਿਨੀਂ ਮਹਾਰਾਸ਼ਟਰ ਸਰਕਾਰ ਦੇ ਗਜ਼ਟ (ਅਸਾਧਾਰਨ ਭਾਗ ਚਾਰ-ਏ) ਵਿਚ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਸਬੰਧੀ ਸਮਕਾਲੀ ਸਕੱਤਰ ਰਵਿੰਦਰ ਸਿੰਘ ਆਸ਼ਾ ਸਿੰਘ ਬੁੰਗਈ ਨੇ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਦੀ ਧਾਰਾ 6 ਦੀ ਉਪ ਧਾਰਾ (4) ਤੇ (5) ਅਤੇ ਧਾਰਾ 11 ਦੀ ਉਪ ਧਾਰਾ (1) ਦੇ ਤਹਿਤ 8 ਮਾਰਚ 2019 ਨੂੰ ਇਕ ਨੋਟੀਫਿਕੇਸ਼ਨ ਰਾਹੀਂ ਗੁਰਦੁਆਰਾ ਬੋਰਡ ਦਾ ਗਠਨ ਕਰ ਕੇ ਚੇਅਰਮੈਨ ਨੂੰ ਨਾਮਜ਼ਦ ਕੀਤਾ ਸੀ। ਸੰਨ 2022 ਦੀ ਕਾਰਵਾਈ ਤੋਂ ਬਾਅਦ ਰਾਜ ਸਰਕਾਰ ਨੇ 29 ਜੂਨ 2022 ਦੇ ਨੋਟੀਫਿਕੇਸ਼ਨ ਦੁਆਰਾ ਐਕਟ ਦੀ ਧਾਰਾ 53 (1) ਤੇ (2) ਦੀ ਵਰਤੋਂ ਕਰਕੇ ਬੋਰਡ ਨੂੰ ਖਾਰਜ ਕਰ ਦਿੱਤਾ ਤੇ ਗੁਰਦੁਆਰੇ ਦੇ ਮਾਮਲਿਆਂ ਦਾ ਪ੍ਰਬੰਧਨ ਕਰਨ ਲਈ ਸਮੇਂ-ਸਮੇਂ ’ਤੇ ਪ੍ਰਸ਼ਾਸਕ ਨਿਯੁਕਤ ਕੀਤੇ। ਉਨ੍ਹਾਂ ਦੱਸਿਆ ਕਿ ਸੰਨ 2022 ਦੇ ਇਸ ਸਰਕਾਰੀ ਫੈਸਲੇ ਨੂੰ ਚੁਣੌਤੀ ਦੇਣ ਲਈ ਉਨ੍ਹਾਂ ਨੇ ਇਕ ਰਿੱਟ ਪਟੀਸ਼ਨ ਦਾਇਰ ਕੀਤੀ, ਜਿਸ ’ਤੇ ਸੁਣਵਾਈ ਕਰਦੇ ਹੋਏ ਮਾਣਯੋਗ ਬੰਬੇ ਹਾਈਕੋਰਟ ਦੇ ਔਰੰਗਾਬਾਦ ਬੈਂਚ ਨੇ 6 ਅਕਤੂਬਰ 2025 ਨੂੰ ਆਪਣਾ ਫੈਸਲਾ ਸੁਣਾਇਆ । ਅਦਾਲਤ ਨੇ 29 ਜੂਨ 2022 ਦੇ ਸਰਕਾਰੀ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਤੇ ਰਾਜ ਸਰਕਾਰ ਨੂੰ ਬੋਰਡ ਨੂੰ ਇਸਦੀ ਅਸਲ ਸਥਿਤੀ ਵਿਚ ਮੁੜ ਬਹਾਲ ਕਰਨ ਦੇ ਨਿਰਦੇਸ਼ ਦਿੱਤੇ। ਮਾਨਯੋਗ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ 8 ਮਾਰਚ 2019 ਨੂੰ ਮਹਾਰਾਸ਼ਟਰ ਦੇ ਰਾਜਪਾਲ ਦੇ ਆਦੇਸ਼ ਅਨੁਸਾਰ ਸ੍ਰੀ ਭਗਵਾਨ ਸਾਵੰਤ ਡਿਪਟੀ ਸਕੱਤਰ ਦੁਆਰਾ ਦਸਤਖਤ ਕੀਤੇ ਨੋਟੀਫਿਕੇਸ਼ਨ ਦੇ ਤਹਿਤ ਜਾਰੀ ਗਏ ਬੋਰਡ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਇਸ ਨੋਟੀਫਿਕੇਸ਼ਨ ਦੇ ਲਾਗੂ ਹੋਣ ਨਾਲ ਗੁਰਦੁਆਰਾ ਬੋਰਡ ਦੀ ਸਥਿਤੀ 29 ਜੂਨ 2022 ਦੇ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਤੁਰੰਤ ਪਹਿਲਾਂ ਵਾਲੀ ਸਥਿਤੀ ਵਿਚ ਬਹਾਲ ਹੋ ਗਈ ਹੈ । ਉਨ੍ਹਾਂ ਕਿਹਾ ਕਿ ਇਹ ਤਖਤ ਸੱਚਖੰਡ ਸ੍ਰੀ ਹਜੂਰ ਅਬਚਨਨਗਰ ਸਾਹਿਬ ਦੇ ਪ੍ਰਬੰਧਨ ਤੇ ਪ੍ਰਬੰਧਕੀ ਕਾਰਜਾਂ ਨੂੰ ਸਮਰੱਥ ਬਣਾਏਗਾ। ਰਵਿੰਦਰ ਸਿੰਘ ਬੁੰਗਈ ਨੇ ਦੱਸਿਆ ਕਿ 29 ਜੂਨ 2022 ਸਮੇਂ ਬਣਏ ਗਏ ਗੁਰਦੁਆਰਾ ਬੋਰਡ ਦੇ ਭੁਪਿੰਦਰ ਸਿੰਘ ਮਿਨਹਾਸ (ਪ੍ਰਧਾਨ), ਗੁਰਿੰਦਰ ਸਿੰਘ ਬਾਵਾ ਮੀਤ ਪ੍ਰਧਾਨ, ਰਵਿੰਦਰ ਸਿੰਘ ਬੁੰਗਈ ਸਕੱਤਰ, ਮਨਪ੍ਰੀਤ ਸਿੰਘ ਕੁੰਜੀਵਾਲੇ ਮੈਂਬਰ, ਗੁਰਮੀਤ ਸਿੰਘ ਮਹਾਜਨ ਮੈਂਬਰ, ਹਰਪਾਲ ਸਿੰਘ ਭਾਟੀਆ ਮੈਂਬਰ, ਗੋਬਿੰਦ ਸਿੰਘ ਲੌਗੋਵਾਲ ਮੈਂਬਰ, ਪਰਮਜੋਤ ਸਿੰਘ ਚਾਹਲ ਮੈਂਬਰ, ਰਘੂਜੀਤ ਸਿੰਘ ਵਿਰਕ ਮੈਂਬਰ ਸਨ।
Ad Position 22
No active advertisement
ਪਿਛਲੀ ਖ਼ਬਰ ਇਮਰਾਨ ਖ਼ਾਨ ਦੀ ਰਿਹਾਈ ਦਾ ਰਸਤਾ ਨਿਕਲੇ ਤਾਂ 28ਵੀਂ ਸੰਵਿਧਾਨਕ ਸੋਧ ’ਤੇ ਵਿਚਾਰ ਕਰ ਸਕਦੀ ਪੀ.ਟੀ.ਆਈ. ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਪੰਜਾਬ ’ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਹਾਲ ਕੀਤੀ ਜਾਵੇਗੀ-ਹਰਸਿਮਰਤ ਕੌ...
Ad Position 24