29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਤਰੱਕੀਆਂ ’ਚ ਬੇਨਿਯਮੀਆਂ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਨੇ ਡੀ. ਐੱਸ. ਈ. (ਸ. ਸ.) ਦਫ਼ਤਰ ਦਾ ਕੀਤਾ ਘਿਰਾਓ

ਐੱਸ. ਏ.

Ad Position 21
No active advertisement
ਅਜੀਤ ਡੈਸਕ 29-10-2026
ਐੱਸ. ਏ. ਐੱਸ. ਨਗਰ, 28 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਨੇ ਈ.ਟੀ.ਟੀ. ਤੇ ਓ.ਸੀ.ਟੀ. ਕਾਡਰ ਤੋਂ ਮਾਸਟਰ ਕਾਡਰ ਵਿਚ ਕੀਤੀਆਂ ਤਰੱਕੀਆਂ ਦੌਰਾਨ ਕਥਿਤ ਬੇਨਿਯਮੀਆਂ ਤੇ ਪੱਖਪਾਤੀ ਪਹੁੰਚ ਖ਼ਿਲਾਫ਼ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ ਸਿੱਖਿਆ), ਪੰਜਾਬ ਦੇ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ । ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਤਰੱਕੀਆਂ ਦੀ ਪ੍ਰਕਿਰਿਆ ਵਿਚ ਬੇਨਿਯਮੀਆਂ ਕਾਰਨ ਲੰਬੇ ਸਮੇਂ ਤੋਂ ਤਰੱਕੀਆਂ ਦੀ ਉਡੀਕ ਕਰ ਰਹੇ ਹਜ਼ਾਰਾਂ ਅਧਿਆਪਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਮੌਕੇ ਆਗੂਆਂ ਨੇ ਮਾਸਟਰ ਕਾਡਰ ਦੇ 253 ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਆਰਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ । ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਸੇਵਾ ਅਧਿਕਾਰਾਂ, ਸੀਨੀਆਰਤਾ ਤੇ ਜਾਇਜ਼ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਪ੍ਰਭਾਵਿਤ ਅਧਿਆਪਕਾਂ ਨੂੰ ਨਿਆਂ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਐੱਚ.ਟੀ. ਅਤੇ ਸੀ.ਐੱਚ.ਟੀ. ਤੋਂ ਬੀ.ਪੀ.ਈ.ਓ., ਮਾਸਟਰ ਕਾਡਰ ਤੋਂ ਹੈੱਡਮਾਸਟਰ ਅਤੇ ਲੈਕਚਰਾਰ, ਹੈੱਡਮਾਸਟਰ ਤੋਂ ਪ੍ਰਿੰਸੀਪਲ ਅਤੇ ਪ੍ਰਿੰਸੀਪਲ ਤੋਂ ਡੀ.ਈ.ਓ. ਦੀਆਂ ਤਰੱਕੀਆਂ ਲੰਬੇ ਸਮੇਂ ਤੋਂ ਲਟਕੀਆਂ ਹੋਈਆਂ ਹਨ। ਇਸ ਕਾਰਨ ਸਿੱਖਿਆ ਵਿਭਾਗ ਵਿਚ ਕਈ ਅਹਿਮ ਪ੍ਰਸ਼ਾਸਨਿਕ ਅਸਾਮੀਆਂ ਖਾਲੀ ਪਈਆਂ ਹਨ । ਸਥਾਨਕ ਪ੍ਰਸ਼ਾਸਨ ਵਲੋਂ ਸਿੱਖਿਆ ਸਕੱਤਰ ਨਾਲ 30 ਅਕਤੂਬਰ ਨੂੰ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਅਧਿਆਪਕ ਜਥੇਬੰਦੀਆਂ ਨੇ ਘਿਰਾਓ ਸਮਾਪਤ ਕਰ ਦਿੱਤਾ। ਹਾਲਾਂਕਿ, ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਭਾਵਿਤ ਅਧਿਆਪਕਾਂ ਦੇ ਇਤਰਾਜ਼ਾਂ ਦਾ ਨਿਯਮਾਂ ਅਤੇ ਨਿਆਂ ਦੇ ਆਧਾਰ ’ਤੇ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਅੱਜ ਅਗਲੀ ਖ਼ਬਰ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਖਿਲਾਫ 10 ਲੱਖ 17 ਹਜ਼ਾਰ ਦੀ ਰਿਕਵਰੀ ਡਿਕਰੀ ਪਾਸ
Ad Position 24