28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਸ਼ਾ ਤਸਕਰੀ ਦੇ ਦੋਸ਼ ਸਾਬਤ ਕਰਨ ਲਈ ਠੋਸ ਸਬੂਤ ਸਾਹਮਣੇ ਲਿਆਵੇ ਸਰਕਾਰ-ਮਜੀਠੀਆ

ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸਰਕਾਰ ਕੋਲ ਕੋਈ ਠੋਸ ਸਬੂਤ ਹੈ ਤਾਂ ਉਸ ਨੂੰ ਜਨਤਕ ਕੀਤਾ ਜਾਵੇ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 29-10-2026
ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸਰਕਾਰ ਕੋਲ ਕੋਈ ਠੋਸ ਸਬੂਤ ਹੈ ਤਾਂ ਉਸ ਨੂੰ ਜਨਤਕ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਨਸ਼ਾ ਤਸਕਰੀ ਦੇ ਕੇਸ ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਜਦਕਿ ਦੋਵਾਂ ਮਾਮਲਿਆਂ ਦੀ ਕਾਨੂੰਨੀ ਸਥਿਤੀ ਵੱਖਰੀ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ’ਚ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਨੂੰ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਪਰਖਿਆ ਜਾਣਾ ਚਾਹੀਦਾ ਹੈ । ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜਾਂਚ ਏਜੰਸੀਆਂ ਕੋਲ ਉਨ੍ਹਾਂ ਦਾ ਨਸ਼ਾ ਤਸਕਰੀ ਨਾਲ ਕੋਈ ਸਬੰਧ ਸਾਬਤ ਕਰਨ ਵਾਲੀ ਸਮੱਗਰੀ ਹੈ ਤਾਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਕਈ ਵਿਸ਼ੇਸ਼ ਜਾਂਚ ਟੀਮਾਂ ਵਲੋਂ ਜਾਂਚ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਨਸ਼ਿਆਂ ਨਾਲ ਸਬੰਧਿਤ ਦੋਸ਼ਾਂ ਨੂੰ ਸਾਬਤ ਕਰਨ ਲਈ ਠੋਸ ਸਬੂਤ ਸਾਹਮਣੇ ਨਹੀਂ ਲਿਆਂਦੇ ਗਏ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਜੋਂ ਪੇਸ਼ ਕਰਨਾ ਤੱਥਾਂ ਨੂੰ ਰਲਗੱਡ ਕਰਨ ਦੇ ਬਰਾਬਰ ਹੈ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਮਾਮਲੇ ਵਿਚ ਕਾਨੂੰਨੀ ਕਾਰਵਾਈ ਜਾਰੀ ਰਹੇਗੀ-ਬਲਤੇਜ ਪੰਨੂ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ’ਤੇ ਅਣਪਛਾਤਿਆਂ ਨੇ ਚਲਾਈ ਗੋਲੀ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੀ ਰਿਹਾਇਸ਼...
Ad Position 24