28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕੈਮਿਸਟ ਅਸ਼ਵਨੀ ਕੁਮਾਰ ਸਮੇਤ ਤਿੰਨ ਮੁਲਜ਼ਮ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜੇ

ਐੱਸ. ਏ.

Ad Position 21
No active advertisement
ਅਜੀਤ ਡੈਸਕ 29-10-2026
ਐੱਸ. ਏ. ਐੱਸ. ਨਗਰ, 28 ਅਕਤੂਬਰ (ਕਪਿਲ ਵਧਵਾ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸੀ. ਬੀ. ਆਈ. ਕੋਲ ਰਿਮਾਂਡ ’ਤੇ ਚੱਲ ਰਹੇ ਕੈਮਿਸਟ ਅਸ਼ਵਨੀ ਕੁਮਾਰ, ਉਸ ਦੇ ਰਿਸ਼ਤੇਦਾਰ ਵਿਪਨ ਗੋਇਲ ਤੇ ਦੁਕਾਨ ’ਤੇ ਕੰਮ ਕਰਨ ਵਾਲੇ ਕਰਮਚਾਰੀ ਲਾਡੀ ਸਿੰਘ ਨੂੰ 5 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੂਤਰਾਂ ਅਨੁਸਾਰ ਹੁਣ ਤੱਕ ਦੀ ਪੁੱਛਗਿੱਛ ਦੌਰਾਨ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਅਸ਼ਵਨੀ ਕੁਮਾਰ ਸਮੇਤ ਬਾਕੀ ਮੁਲਜ਼ਮਾਂ ਤੋਂ ਵਾਰਦਾਤ ਮੌਕੇ ਦੇ ਹਾਲਾਤਾਂ ਅਤੇ ਵਾਰਦਾਤ ਉਪਰੰਤ ਉਨ੍ਹਾਂ ਦੀ ਹਾਜ਼ਰੀ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ। ਸੀ. ਬੀ. ਆਈ. ਦੇ ਵਿਸ਼ੇਸ਼ ਮੈਜਿਸਟ੍ਰੇਟ ਕਰਨਵੀਰ ਸਿੰਘ ਮੱਜੂ ਦੇ ਛੁੱਟੀ ’ਤੇ ਹੋਣ ਕਾਰਨ ਤਿੰਨਾਂ ਮੁਲਜ਼ਮਾਂ ਨੂੰ ਡਿਊਟੀ ਮੈਜਿਸਟ੍ਰੇਟ ਪੱਲਵ ਅਰੋੜਾ ਦੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਵਿਚ ਸੀ. ਬੀ. ਆਈ. ਵਲੋਂ ਪੇਸ਼ ਹੋਈ ਪ੍ਰੋਸੀਕਿਊਟਰ ਲੀਜ਼ਾ ਗਰੋਵਰ ਨੇ ਅਧਿਕਾਰੀਆਂ ਵਲੋਂ ਤਿੰਨਾਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਸੰਬੰਧੀ ਅਰਜ਼ੀ ਪੇਸ਼ ਕੀਤੀ ਸੀ, ਲਿਹਾਜ਼ਾ ਅਦਾਲਤ ਨੇ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਤਹਿਤ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਭੇਜਣ ਦੇ ਹੁਕਮ ਸੁਣਾਏ। ਅਦਾਲਤ ਨੇ ਅਗਲੀ ਪੇਸ਼ੀ ਮੌਕੇ ਤਿੰਨੋਂ ਮੁਲਜ਼ਮਾਂ ਨੂੰ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਦੇ ਵਰਤ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਬਾਜ਼ਾਰਾਂ ਵਿਚ ਉਮੜੀ ਔਰਤਾਂ ਦੀ ਭੀੜ ਅਗਲੀ ਖ਼ਬਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਨਾਮੀ ਗੈਂਗਸਟਰ ਅਸ਼ੀਸ਼ ਚੋਪੜਾ ਦੀ ਮੌਤ
Ad Position 24