ਪਤਨੀ ਦਾ ਕਤਲ ਕਰਨ ਦੇ ਮਾਮਲੇ ’ਚ ਪਤੀ ਨੂੰ ਉਮਰ ਕੈਦ
ਗੁਰਦਾਸਪੁਰ, 29 ਅਕਤੂਬਰ (ਚੱਕਰਾਜਾ)- ਗੁਰਦਾਸਪੁਰ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਲੋਂ ਇਕ ਮਾਮਲੇ ’ਚ ਆਪਣੀ ਪਤਨੀ ਨੂੰ ਮਾਰ ਕੇ ਘਰ ਵਿਚ ਹੀ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਆਖਰੀ ਸਾਹ ਤੱਕ ਉਮਰ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਇਹ ਮਾਮਲਾ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸਾਲ 2023 ਵਿਚ ਮ੍ਰਿਤਕ ਮਹਿੰਦਰ ਉਰਫ ਗੁੱਡੋ ਦੇ ਭਰਾ ਪ੍ਰੀਤਮ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ।
ਗੁਰਦਾਸਪੁਰ, 29 ਅਕਤੂਬਰ (ਚੱਕਰਾਜਾ)- ਗੁਰਦਾਸਪੁਰ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਲੋਂ ਇਕ ਮਾਮਲੇ ’ਚ ਆਪਣੀ ਪਤਨੀ ਨੂੰ ਮਾਰ ਕੇ ਘਰ ਵਿਚ ਹੀ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਆਖਰੀ ਸਾਹ ਤੱਕ ਉਮਰ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਇਹ ਮਾਮਲਾ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸਾਲ 2023 ਵਿਚ ਮ੍ਰਿਤਕ ਮਹਿੰਦਰ ਉਰਫ ਗੁੱਡੋ ਦੇ ਭਰਾ ਪ੍ਰੀਤਮ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਪ੍ਰੀਤਮ ਚੰਦ ਨੇ ਦੱਸਿਆ ਸੀ ਕਿ ਉਸ ਦਾ ਜੀਜਾ ਸੰਸਾਰ ਚੰਦ ਅਕਸਰ ਹੀ ਉਸ ਦੀ ਭੈਣ ਨਾਲ ਕੁੱਟਮਾਰ ਕਰਦਾ ਸੀ, ਜਿਸ ਤੋਂ ਬਾਅਦ ਇਕ ਦਿਨ ਸੰਸਾਰ ਚੰਦ ਵਲੋਂ ਮਹਿੰਦਰ ਉਰਫ ਗੁੱਡੋ ਨੂੰ ਮਾਰ ਕੇ ਘਰ ਵਿਚ ਹੀ ਸਾੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਇਤਲਾਹ ਪਿੰਡ ਵਾਸੀਆਂ ਵਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਗੁੱਡੋ ਦੀ ਅੱਧ ਸੜੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ। ਜਿਸ ਦੀ ਸੁਣਵਾਈ ਕਰਦਿਆਂ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਲੋਂ ਸੰਸਾਰ ਚੰਦ ਨੂੰ ਆਖਰੀ ਸਾਹਾਂ ਤੱਕ ਉਮਰ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ।